July 28, 2026
#ਮਨੋਰੰਜਨ

ਲਤਾ ਮੰਗੇਸ਼ਕਰ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ

ਮੁੰਬਈ – ਉੱਘੀ ਗਾਇਕਾ ਲਤਾ ਮੰਗੇਸ਼ਕਰ, ਜੋ ਅਜੇ ਵੀ ਹਸਪਤਾਲ ਦੇ ਆਈਸੀਯੂ ’ਚ ਦਾਖ਼ਲ ਹੈ, ਦੀ ਸਿਹਤ ’ਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀ ਭਤੀਜੀ ਰਚਨਾ ਸ਼ਾਹ ਨੇ ਦੱਸਿਆ,‘‘ਲਤਾਜੀ ਪਹਿਲਾਂ ਨਾਲੋਂ ਬਿਹਤਰ ਹਨ। ਇਸ ਤੋਂ ਵੱਧ ਅਸੀਂ ਹੋਰ ਕੁਝ ਨਹੀਂ ਦੱਸ ਸਕਦੇ। ਕ੍ਰਿਪਾ ਕਰਕੇ ਸਾਡੀ ਨਿੱਜਤਾ ਦਾ ਸਨਮਾਨ ਕਰੋ।’’ ਬ੍ਰੀਚ ਕੈਂਡੀ ਹਸਪਤਾਲ ਦੇ ਸੂਤਰਾਂ ਨੇ ਲਤਾ ਦੀ ਸਿਹਤ ਬਾਰੇ ਕੋਈ ਪ੍ਰਤੀਕਰਮ ਦੇਣ ਤੋਂ ਇਨਕਾਰ ਕਰ ਦਿੱਤਾ।