April 23, 2026
#ਪੰਜਾਬ #ਭਾਰਤੀ ਡਾਇਸਪੋਰਾ

ਸਰਕਾਰੀ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ‘

ਐਸ.ਏ.ਐਸ ਨਗਰ – ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਐਸ.ਏ.ਐਸ ਨਗਰ ਫੇਜ਼ 6 ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਪ੍ਰੋਗਰਾਮ ਦੌਰਾਨ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬੋਰਕਾ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ| ਜਿਸ ਉਪਰੰਤ ਵਿਦਿਆਰਥੀਆਂ ਵੱਲੋਂ ਰਸਮਈ ਕੀਰਤਨ ਦਾ ਉਚਾਰਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ| ਇਸ ਮੌਕੇ ਸ੍ਰੀਮਤੀ ਕੋਮਲ ਬਰੋਕਾ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਦੀ ਸੋਚ ਤੋਂ ਸੇਧ ਲੈ ਕੇ ਅੱਗੇ ਵੱਧਣਾ ਚਾਹੀਦਾ ਹੈ ਅਤੇ ਇੱਕ ਖੂਬਸੂਰਤ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਕਰਨ ਦੀ ਸੰਹੁ ਚੁੱਕਣੀ ਚਾਹੀਦੀ ਹੈ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ|