Skip to content

ਅੱਠ ਵਿਦੇਸ਼ੀ ਟੀਮਾਂ ਵਿੱਚੋਂ ਛੇ ਨੂੰ ਟੂਰਨਾਮੈਂਟ ‘ਚ ਹਿੱਸਾ ਲੈਣ ਦੀ ਪ੍ਰਵਾਨਗੀ ਮਿਲੀ-ਸੰਜੇ ਪੋਪਲੀ

Share this story

ਪਾਕਿਸਤਾਨ ਤੇ ਕੈਨੇਡਾ ਦੀਆਂ ਟੀਮਾਂ ਨੂੰ ਛੇਤੀ ਐਨ.ਓ.ਸੀ. ਮਿਲਣ ਦੀ ਸੰਭਾਵਨਾ-ਡਾਇਰੈਕਟਰ ਸਪੋਰਟਸ

ਚੰਡੀਗੜ – ‘ਅੰਤਰ ਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਵਿੱਚ ਹਿੱਸਾ ਲੈਣ ਵਾਲੀਆਂ ਅੱਠ ਵਿਦੇਸ਼ੀ ਟੀਮਾਂ ਵਿੱਚੋਂ ਛੇ ਨੂੰ ਭਾਰਤ ਸਰਕਾਰ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਤੇ ਗ੍ਰਹਿ ਵਿਭਾਗ ਨੇ ਇਤਰਾਜ਼ਹੀਣਤਾ (ਐਨ.ਓ.ਸੀ.) ਦਾ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ ਜਦਕਿ ਪਾਕਿਸਤਾਨ ਅਤੇ ਕੈਨੇਡਾ ਦੀਆਂ ਟੀਮਾਂ ਨੂੰ ਛੇਤੀ ਹੀ ਐਨ.ਓ.ਸੀ. ਮਿਲਣ ਦੀ ਸੰਭਾਵਨਾ ਹੈ।’ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਡਾਇਰੈਕਟਰ ਸਪੋਰਟਸ ਸ੍ਰੀ ਸੰਜੇ ਪੋਪਲੀ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦਾ ਖੇਡ ਵਿਭਾਗ ਪਾਕਿਸਤਾਨ ਅਤੇ ਕੈਨੇਡਾ ਦੀਆਂ ਟੀਮਾਂ ਲਈ ਐਨ.ਓ.ਸੀ. ਜਾਰੀ ਕਰਵਾਉਣ ਲਈ ਲਗਾਤਾਰ ਭਾਰਤ ਸਰਕਾਰ ਨਾਲ ਸੰਪਰਕ ਵਿੱਚ ਹੈ ਅਤੇ ਇਸ ਦੇ ਛੇਤੀ ਹੀ ਜਾਰੀ ਹੋਣ ਦੀ ਪੂਰੀ ਆਸ ਹੈ। ਉਨਾਂ ਦੱਸਿਆ ਕਿ ਘਰੇਲੂ ਟੀਮ ਭਾਰਤ ਤੋਂ ਇਲਾਵਾ ਇਸ ਟੂਰਨਾਮੈਂਟ ਵਿੱਚ ਪਾਕਿਸਤਾਨ, ਕੈਨੇਡਾ, ਅਮਰੀਕਾ, ਆਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਹਿੱਸਾ ਲੈਣਗੀਆਂ।ਡਾਇਰੈਕਟਰ ਸਪੋਰਟਸ ਨੇ ਦੱਸਿਆ ਕਿ ਖਿਡਾਰੀਆਂ ਨੂੰ ਠਹਿਰਾਉਣ ਦਾ ਪੂਰਾ ਇੰਤਜ਼ਾਮ ਕੀਤਾ ਜਾ ਚੁੱਕਾ ਹੈ ਅਤੇ ਪੰਜਾਬ ਪੁਲਿਸ ਵੱਲੋਂ ਉਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ੍ਰੀ ਪੋਪਲੀ ਨੇ ਕਿਹਾ ਕਿ ਖਿਡਾਰੀਆਂ ਨੂੰ ਹੋਟਲਾਂ ਤੋਂ ਖੇਡ ਮੈਦਾਨਾਂ ਤੱਕ ਪਹੁੰਚਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨਾਂ ਦੇ ਨਾਲ ਅਸਕਾਰਟ ਗੱਡੀਆਂ ਚੱਲਣਗੀਆਂ ਅਤੇ ਸੁਰੱਖਿਆ ਦੇ ਪੱਖ ਤੋਂ ਵੀ ਪੂਰੀ ਚੌਕਸੀ ਵਰਤੀ ਜਾਵੇਗੀ।

Share this story
WRITTEN BY

BREAKING