April 23, 2026
#ਭਾਰਤ

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਵਲੋਂ ਤਿਹਾੜ ਜੇਲ ਵਿੱਚ ਚਿਦਾਂਬਰਮ ਨਾਲ ਮੁਲਾਕਾਤ

ਨਵੀਂ ਦਿੱਲੀ – ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੂੰ ਮਿਲਣ ਤਿਹਾੜ ਜੇਲ ਪਹੁੰਚ ਕੇ ਮੁਲਾਕਾਤ ਕੀਤੀ| ਦੱਸਣਯੋਗ ਹੈ ਕਿ ਚਿਦਾਂਬਰਮ ਆਈ.ਐਨ.ਐਕਸ. ਮੀਡੀਆ ਮਾਮਲੇ ਵਿੱਚ 21 ਅਗਸਤ ਤੋਂ ਨਿਆਇਕ ਹਿਰਾਸਤ ਵਿਚ ਤਿਹਾੜ ਜੇਲ ਵਿੱਚ ਬੰਦ ਹਨ| ਇਸ ਤੋਂ ਪਹਿਲਾਂ ਸੋਨੀਆ ਗਾਂਧੀ ਵੀ ਤਿਹਾੜ ਜਾ ਕੇ ਚਿਦਾਂਬਰਮ ਨਾਲ ਮੁਲਾਕਾਤ ਕਰ ਚੁਕੀ ਹੈ| ਕਾਂਗਰਸ ਪਾਰਟੀ ਦੇ ਨੇਤਾ ਚਿਦਾਂਬਰਮ ਦੀ ਸਿਹਤ ਨੂੰ ਲੈ ਕੇ ਲਗਾਤਾਰ ਚਿੰਤਾ ਜ਼ਾਹਰ ਕਰਦੇ ਰਹੇ ਹਨ| ਕਾਂਗਰਸ ਪਾਰਟੀ ਦਾ ਕਹਿਣਾ ਹੈ ਕਿ ਜੇਲ ਵਿੱਚ ਸਾਬਕਾ ਮੰਤਰੀ ਦੀ ਸਿਹਤ ਦਾ ਧਿਆਨ ਨਹੀਂ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਭਾਰ 3 ਮਹੀਨੇ ਵਿੱਚ 10 ਕਿਲੋ ਤੋਂ ਵਧ ਘੱਟ ਹੋ ਗਿਆ ਹੈ| ਚਿਦਾਂਬਰਮ ਤੇ ਗ੍ਰਿਫਤਾਰੀ ਦੇ ਨਾਲ ਹੀ ਕਾਂਗਰਸ ਪਾਰਟੀ ਲਗਾਤਾਰ ਉਨ੍ਹਾਂ ਦਾ ਬਚਾਅ ਕਰ ਰਹੀ ਹੈ|