ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਦਿੱਤੀ ਵਿਦਾੲਗੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਮਾਰਤੀ ਵਿਭਾਗ ਵਿਚ ਸੇਵਾ ਨਿਭਾਅ ਰਹੇ ਹੈੱਡ ਡਰਾਫਟਮੈਨ ਸ. ਨਰਿੰਦਰ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਹੋਰ ਅਧਿਕਾਰੀਆਂ ਵੱਲੋਂ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਯਾਦਗਾਰੀ ਸਿੱਕੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ. ਨਰਿੰਦਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਪੁਰਾਣੇ ਮੁਲਾਜ਼ਮਾਂ ਦੇ ਤਜ਼ਰਬੇ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਸਕੱਤਰ ਸ. ਮਨਜੀਤ ਸਿੰਘ ਬਾਠ, ਸਾਬਕਾ ਸਕੱਤਰ ਸ. ਰਘਬੀਰ ਸਿੰਘ ਰਾਜਾਸਾਂਸੀ, ਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗੁਰਮਤਿ ਲਿਟਰੇਚਰ ਘਰ ਵਿਖੇ ਸੇਵਾ ਨਿਭਾ ਰਹੀ ਬੀਬੀ ਜਸਵੀਰ ਕੌਰ ਨੂੰ ਸੇਵਾ ਮੁਕਤ ਹੋਣ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਬਚਨ ਸਿੰਘ ਮਾਹੀਆ ਸਾਬਕਾ ਮੀਤ ਸਕੱਤਰ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ ਤੇ ਸ. ਮਲਕੀਤ ਸਿੰਘ ਬਹਿੜਵਾਲ, ਸ. ਜਤਿੰਦਰਪਾਲ ਸਿੰਘ ਐਸ.ਡੀ.ਓ., ਸ. ਗੁਰਮੀਤ ਸਿੰਘ ਇੰਚਾਰਜ, ਸ. ਅਮਨਦੀਪ ਸਿੰਘ, ਸ. ਹਰਪਾਲ ਸਿੰਘ, ਸ. ਅੰਗਰੇਜ਼ ਸਿੰਘ, ਸ. ਹਰਜਿੰਦਰ ਸਿੰਘ, ਸ. ਸਵਿੰਦਰ ਸਿੰਘ ਰਾਜਾਸਾਂਸੀ, ਸ. ਨਿਸ਼ਾਨ ਸਿੰਘ, ਸ. ਬਖ਼ਸ਼ੀਸ ਸਿੰਘ, ਸ. ਨਰਿੰਦਰ ਸਿੰਘ ਕਾਹਲੋਂ, ਬੀਬੀ ਪਰਮਜੀਤ ਕੌਰ, ਬੀਬੀ ਰਾਜਵਿੰਦਰ ਸਿੰਘ, ਬੀਬੀ ਤਲਵਿੰਦਰ ਕੌਰ, ਬੀਬੀ ਸਰਬਜੀਤ ਕੌਰ ਅਤੇ ਹੋਰ ਹਾਜ਼ਰ ਸਨ।