ਪਿੰਡ ਵਜੀਦਕੇ ਖੁਰਦ ਦੇ ਪੈਟਰੋਲ ਪੰਪ ਨਜ਼ਦੀਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ-ਇੱਕ ਗੰਭੀਰ ਜ਼ਖਮੀ
ਠੁੱਲੀਵਾਲ – ਪਿੰਡ ਵਜੀਦਕੇ ਖੁਰਦ ਵਿਖੇ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਪੈਟਰੋਲ ਪੰਪ ਦੇ ਨਜ਼ਦੀਕ ਬੀਤੀ ਰਾਤ ਇੱਕ ਕਾਰ ਤੇ ਮੋਟਰਸਾਈਕਲ ਦੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਅਤੇ ਦੂਜੇ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ?ੇ.ਐਸ.ਆਈ ਹਰਜਿੰਦਰ ਸਿੰਘ ਨਿਹਾਲੂਵਾਲ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਵਜੀਦਕੇ ਖੁਰਦ ਵਿਖੇ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਪੈਟਰੋਲ ਪੰਪ ਦੇ ਨਜ਼ਦੀਕ ਇੱਕ ਕਾਰ ਜੋ ਕੇ ਬਰਨਾਲਾ ਸਾਈਡ ਤੋਂ ਲੁਧਿਆਣਾ ਨੂੰ ਜਾ ਰਹੀ ਸੀ। ਦੂਜੇ ਪਾਸੇ ਮਹਿਲ ਕਲਾਂ ਸਾਈਡ ਤੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਦੋ ਵਿਅਕਤੀ ਬਰਨਾਲਾ ਸਾਈਡ ਨੂੰ ਆ ਰਹੇ ਸਨ ਰਸਤੇ ਵਿੱਚ ਕਾਰ ਅਤੇ ਮੋਟਰਸਾਈਕਲ ਦੇ ਹਾਦਸਾਗ੍ਰਸਤ ਹੋਣ ਤੇ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਸਿਵਲ ਇਲਾਜ਼ ਲਈ ਸਿਵਲ ਹਸਪਤਾਲ ਬਰਨਾਲਾ ਭੇਜਿਆ ਗਿਆ ਉਨ੍ਹਾਂ ਕਿਹਾ ਕਿ ਮੋਟਰਸਾਈਕਲ ਸਵਾਰ ਮ੍ਰਿਤਕ ਵਿਅਕਤੀ ਦੀ ਪਹਿਚਾਣ ਕਰਮਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਸੰਘੇੜਾ ਅਤੇ ਗੰਭੀਰ ਰੂਪ ਵਿਚ ਜ਼ਖਮੀ ਬਲਜਿੰਦਰ ਸਿੰਘ ਪੁੱਤਰ ਪ੍ਰਤਾਪ ਸਿੰਘ ਵਜੋਂ ਹੋਈ ਹੈ ਉਨ੍ਹਾਂ ਕਿਹਾ ਕਿ ਬਲਜਿੰਦਰ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਸੰਘੇੜਾ ਦੇ ਬਿਆਨਾਂ ਦੇ ਆਧਾਰ ਤੇ ਕਾਰ ਚਾਲਕ ਨਾਮਾਲੂਮ ਵਿਅਕਤੀ ਖਿਲਾਫ ਥਾਣਾ ਠੁੱਲੀਵਾਲ ਵਿਖੇ ਪਰਚਾ ਦਰਜ ਕਰਕੇ ਅਗਲੀ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ