Skip to content

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ

Share this story

ਐਸ ਏ ਐਸ ਨਗਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ, ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ| ਪ੍ਰਭਾਤ ਫੇਰੀ ਨਿੱਤਨੇਮ ਦੀ ਅਰਦਾਸ ਉਪਰੰਤ ਸਵੇਰੇ 5:30 ਵਜੇ ਅਰੰਭ ਹੋ ਕੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਦੇ ਅਸਥਾਨ ਹੰਸਾਲੀ ਖੇੜਾ (ਫਤਹਿਗੜ੍ਹ ਸਾਹਿਬ) ਵਿਖੇ ਹੁੰਦੀ ਹੋਈ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਦੇ ਅਸਥਾਨ ਦੁਫੇੜਾ ਸਾਹਿਬ ਵਿਖੇ ਸਮਾਪਤ ਹੋਈ| ਇਸ ਪ੍ਰਭਾਤ ਫੇਰੀ ਵਿੱਚ ਇਲਾਕੇ ਦੀਆਂ ਕਈ ਉੱਘੀਆਂ ਸਖਸ਼ੀਅਤਾਂ ਵਿਸ਼ੇਸ਼ ਤੌਰ ਤੇ ਪਹੁੰਚੀਆਂ ਹੋਈਆਂ ਸਨ| ਸੰਗਤ ਬੱਸਾਂ, ਕਾਰਾਂ, ਟਰੱਕਾਂ, ਟਰੈਕਟਰ-ਟਰਾਲੀਆਂ, ਸਕੂਟਰਾਂ, ਮੋਟਰਸਾਈਕਲਾਂ ਰਾਹੀਂ ਸ਼ਾਮਲ ਹੋ ਕੇ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀ ਸੀ| ਇਸ ਪ੍ਰਭਾਤ ਫੇਰੀ ਵਿੱਚ ਕੀਰਤਨੀ ਜੱਥੇ ਕੀਰਤਨ ਕਰਕੇ ਸੰਗਤਾਂ ਨੂੰ ਹਰਿ ਜਸ ਸਰਵਣ ਕਰਵਾ ਰਹੇ ਸਨ| ਰਸਤੇ ਵਿੱਚ ਸੰਗਤਾਂ ਵੱਲੋਂ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ| ਪ੍ਰਭਾਤ ਫੇਰੀ ਦੇ ਹੰਸਾਲੀ ਸਾਹਿਬ ਪੁੱਜਣ ਤੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਉਚੇਚੇ ਤੌਰ ਤੇ ਪ੍ਰਭਾਤ ਫੇਰੀ ਵਿੱਚ ਆਉਣ ਵਾਲੀਆਂ ਸੰਗਤਾਂ ਦੇ ਦਰਸ਼ਨ ਕੀਤੇ| ਇਸ ਤੋਂ ਬਾਅਦ ਇਹ ਪ੍ਰਭਾਫ ਫੇਰੀ ਹੰਸਾਲੀ ਸਾਹਿਬ ਤੋਂ ਹੁੰਦੀ ਹੋਈ ਸਵੇਰੇ 8:30 ਵਜੇ ਦੇ ਕਰੀਬ ਦੁਫੇੜਾ ਸਾਹਿਬ ਪੁੱਜੀ| ਇੱਥੇ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਨੇ ਉਚੇਚੇ ਤੌਰ ਤੇ ਪ੍ਰਭਾਤ ਫੇਰੀ ਵਿੱਚ ਆਉਣ ਵਾਲੀਆਂ ਸੰਗਤਾਂ ਦੇ ਦਰਸ਼ਨ ਕੀਤੇ | ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ 3 ਦਸੰਬਰ ਨੂੰ ਇਸ ਅਸਥਾਨ ਤੇ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ| ਇਸ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਮਹਿਲ ਸਿੰਘ ਦਾ ਇੰਟਰਨੈਸ਼ਨਲ ਕਵੀਸ਼ਰੀ ਜੱਥਾ, ਬੀਬੀ ਦਲੇਰ ਕੌਰ ਖਾਲਸਾ ਪੰਡੋਰੀ ਖਾਸ ਵਾਲਿਆਂ ਦਾ ਇੰਟਰਨੈਸ਼ਨਲ ਦਾ ਪੰਥਕ ਢਾਡੀ ਜੱਥਾ, ਭਾਈ ਓਂਕਾਰ ਸਿੰਘ ਊਨਾ ਵਾਲੇ, ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲੇ, ਭਾਈ ਬੰਤਾ ਸਿੰਘ, ਭਾਈ ਬਿਧੀ ਚੰਦ ਸੰਪ੍ਰਦਾਇ ਵਾਲੇ, ਭਾਈ ਕੁਲਦੀਪ ਸਿੰਘ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ| ਇਸ ਦਿਨ ਸਵੇਰੇ 8:00 ਵਜੇ ਤੋਂ ਸ਼ਾਮ 6:00 ਵਜੇ ਤੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾਵੇਗਾ| ਖੂਨਦਾਨੀਆਂ ਨੂੰ ਦੇਸੀ ਘਿਓ ਦੀ ਪੰਜੀਰੀ ਦਾ ਡੱਬਾ, ਸਨਮਾਨ ਚਿੰਨ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ| ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ|

Share this story
WRITTEN BY

BREAKING