April 25, 2026
#ਪ੍ਰਮੁੱਖ ਖ਼ਬਰਾਂ #ਭਾਰਤ

ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਡਾ. ਅੰਬੇਡਕਰ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ

ਨਵੀਂ ਦਿੱਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਵਿਧਾਨ ਨਿਰਮਾਤਾ ਬੀ. ਆਰ. ਅੰਬੇਡਕਰ ਨੂੰ ਉਨ੍ਹਾਂ ਦੀ 63ਵੀਂ ਬਰਸੀ ਮੌਕੇ ਤੇ ਸ਼ਰਧਾਂਜਲੀ ਦਿੱਤੀ| ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਬੇਡਕਰ ਦੀ ਯਾਦ ਵਿੱਚ ਇੱਕ ਵੀਡੀਓ ਸਾਂਝਾ ਕਰਦੇ ਹੋਏ ਟਵੀਟ ਕੀਤਾ,”ਸਮਾਜਿਕ ਨਿਆਂ ਲਈ ਆਪਣਾ ਜੀਵਨ ਸਮਰਪਿਤ ਕਰ ਦੇਣ ਵਾਲੇ ਬਾਬਾ ਸਾਹਿਬ ਨੂੰ ਉਨ੍ਹਾਂ ਦੀ ਬਰਸੀ ਦੇ ਮੌਕੇ ਤੇ ਕੋਟਿ ਕੋਟਿ ਨਮਨ|” ਉਨ੍ਹਾਂ ਨੇ ਟਵੀਟ ਵਿੱਚ ਇਹ ਵੀ ਲਿਖਿਆ, ” ਉਨ੍ਹਾਂ ਨੇ ਸੰਵਿਧਾਨ ਦੇ ਰੂਪ ਵਿੱਚ ਦੇਸ਼ ਨੂੰ ਵਿਲੱਖਣ ਤੋਹਫਾ ਦਿੱਤਾ, ਜੋ ਸਾਡੇ ਲੋਕਤੰਤਰ ਦਾ ਨੀਂਹ ਪੱਥਰ ਹੈ| ਇੱਕ ਧੰਨਵਾਦੀ ਰਾਸ਼ਟਰ ਹਮੇਸ਼ਾ ਉਨ੍ਹਾਂ ਦਾ ਕਰਜ਼ਾਈ ਰਹੇਗਾ|”ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਟਵੀਟ ਕੀਤਾ, ”ਸਾਡੇ ਸਵਿਧਾਨ ਨਿਰਮਾਤਾ ਡਾ. ਬਾਬਾ ਸਾਹਿਬ ਭੀਮਰਾਵ ਅੰਬੇਡਕਰ ਦੀ ਬਰਸੀ ਤੇ ਉਨ੍ਹਾਂ ਨੂੰ ਸਤਿਕਾਰ ਸਹਿਤ ਨਮਨ| ਸਾਡਾ ਸੰਵਿਧਾਨ ਡਾ. ਅੰਬੇਡਕਰ ਦੀ ਬੌਧਿਕ ਅਤੇ ਦਾਰਸ਼ਨਿਕ ਵਿਰਾਸਤ ਹੈ| ਸਾਡਾ ਫਰਜ਼ ਹੈ ਕਿ ਅਸੀਂ ਸੰਵਿਧਾਨਿਕ ਆਦਰਸ਼ਾਂ ਦੇ ਪ੍ਰਤੀ ਵਫਾਦਾਰ ਰਹੀਏ|” ਉਨ੍ਹਾਂ ਨੇ ਇਹ ਵੀ ਕਿਹਾ, ” ਉਨ੍ਹਾਂ ਦਾ ਵਿਸ਼ਵਾਸ ਸੀ ਕਿ ਲੋਕਤੰਤਰਿਕ ਪ੍ਰਸ਼ਾਸਨ ਇੱਕ ਅਜਿਹੀ ਵਿਵਸਥਾ ਪ੍ਰਧਾਨ ਕਰਦਾ ਹੈ, ਜਿਸ ਤੋਂ ਬਿਨਾਂ ਕਿਸੇ ਹਿੰਸਾ ਅਤੇ ਖੂਨ-ਖਰਾਬੇ ਦੇ ਸਮਾਜਿਕ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਜਾ ਸਕਦੇ ਹਨ| ਲੋਕਤੰਤਰਿਕ ਵਿਵਸਥਾ ਦੇ ਆਦਰਸ਼ਾਂ ਅਤੇ ਉਦੇਸ਼ਾਂ ਨੂੰ ਪੂਰਾ ਕਰਨਾ ਵਰਤਮਾਨ ਅਤੇ ਆਉਣ ਵਾਲੀਆ ਪੀੜ੍ਹੀਆਂ ਦਾ ਫਰਜ਼ ਹੈ|” ਜ਼ਿਕਰਯੋਗ ਹੈ ਕਿ ਬਾਬਾਸਾਹਿਬ ਦਾ ਦਿਹਾਂਤ 6 ਦਸੰਬਰ 1956 ਨੂੰ ਹੋਇਆ ਸੀ|