ਬਰਿੰਦਰ ਸਿੰਘ ਢਿੱਲੋਂ ਦੇ ਯੂਥ ਪੰਜਾਬ ਪ੍ਰਧਾਨ ਬਣਨ ‘ਤੇ ਰੂਪਨਗਰ ਵਿਖੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਯੂਥ ਕਾਂਗਰਸੀ ਵਰਕਰਾਂ ਨੇ ਵੰਡੇ ਲੱਡੂ
ਰੂਪਨਗਰ – ਰੂਪਨਗਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਣਨ ਤੇ ਰੂਪਨਗਰ ਜ਼ਿਲ੍ਹੇ ਦੇ ਯੂਥ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ । ਅੱਜ ਰੂਪਨਗਰ ਵਿੱਚ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਦੀ ਅਗਵਾਈ ਵਿੱਚ ਯੂਥ ਕਾਂਗਰਸੀ ਵਰਕਰਾਂ ਵਿਚ ਲੱਡੂ ਵੰਡੇ ਗਏ । ਇਸ ਮੌਕੇ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸੀ ਵਰਕਰਾਂ ਨੇ ਜਿੱਥੇ ਪੰਜਾਬ ਯੂਥ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਵਧਾਈ ਦਿੱਤੀ ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਬਰਿੰਦਰ ਸਿੰਘ ਢਿੱਲੋਂ ਦੇ ਯੂਥ ਪ੍ਰਧਾਨ ਬਣਨ ਨਾਲ ਪੰਜਾਬ ਵਿੱਚ ਯੂਥ ਕਾਂਗਰਸ ਹੋਰ ਜ਼ਿਆਦਾ ਮਜ਼ਬੂਤ ਹੋਈ ਹੈ । ਉਨ੍ਹਾਂ ਕਿਹਾ ਕਿ ਹੁਣ ਰੂਪਨਗਰ ਜ਼ਿਲ੍ਹੇ ਦੇ ਸਾਰੇ ਯੂਥ ਕਾਂਗਰਸੀ ਵਰਕਰ ਸਰਦਾਰ ਬਰਿੰਦਰ ਸਿੰਘ ਢਿੱਲੋਂ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਗਲੀ ਰਣਨੀਤੀ ਬਣਾ ਕੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ । ਉਨ੍ਹਾਂ ਕਿਹਾ ਕਿ ਇਹ ਸਰਦਾਰ ਬਰਿੰਦਰ ਸਿੰਘ ਢਿੱਲੋਂ ਦੀ ਮਿਹਨਤ ਦਾ ਹੀ ਨਤੀਜਾ ਹੈ ਕਿ ਜੋ ਉਨ੍ਹਾਂ ਇੰਨੇ ਥੋੜ੍ਹੇ ਸਮੇਂ ਵਿੱਚ ਏਨੀਆਂ ਵੱਡੀਆਂ ਮੱਲਾਂ ਮਾਰੀਆਂ ਹਨ ।ਉਨ੍ਹਾਂ ਕਿਹਾ ਕਿ ਪਹਿਲਾਂ ਸਰਦਾਰ ਬਰਿੰਦਰ ਸਿੰਘ ਢਿੱਲੋਂ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਸਨ ਤੇ ਹੁਣ ਉਹ ਪੰਜਾਬ ਪ੍ਰਧਾਨ ਬਣ ਗਏ ਹਨ ਜੋ ਕਿ ਰੂਪਨਗਰ ਜ਼ਿਲ੍ਹੇ ਵਾਸਤੇ ਹੋਰ ਵੀ ਮਾਣ ਦੀ ਗੱਲ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਮੋਹਿਤ ਸ਼ਰਮਾ, ਬਬਲਾ ਸਰਪੰਚ, ਪੁਨੀਤ ਪਹਿਲਵਾਨ, ਵਿਜੈ ਪਹਿਲਵਾਨ, ਲਾਲਾ ਸੇਖੋਂ, ਰਾਣਾ ਕੰਗ, ਸਰਬਜੀਤ ਸਿੰਘ, ਰਾਜੀਵ ਕ੍ਰਿਪਲਾਨੀ, ਮਦਨ ਟੌਂਸਾ ਹਾਜ਼ਰ ਸਨ।






