September 16, 2026
#ਭਾਰਤ

ਸੋਨੀਆ ਗਾਂਧੀ ਦੇ 73ਵੇਂ ਜਨਮ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਸਮੇਤ ਕਈ ਨੇਤਾਵਾਂ ਵਲੋਂ ਸ਼ੁਭਕਾਮਨਾਵਾਂ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅੱਜ 73 ਸਾਲ ਦੀ ਹੋ ਗਈ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ| ਹਾਲਾਂਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਔਰਤਾਂ ਨਾਲ ਬਲਾਤਕਾਰ ਦੀਆਂ ਵਧ ਰਹੀਆਂ ਘਟਨਾਵਾਂ ਕਾਰਨ ਸੋਨੀਆ ਗਾਂਧੀ ਨੇ ਕਿਹਾ ਕਿ ਉਹ ਅੱਜ ਆਪਣਾ ਜਨਮ ਦਿਨ ਨਹੀਂ ਮਨਾ ਰਹੀ ਹੈ, ਕਿਉਂਕਿ ਉਹ ਇਨ੍ਹਾਂ ਘਟਨਾਵਾਂ ਤੋਂ ਦੁਖੀ ਹਨ| ਸੋਨੀਆ ਦੇ ਜਨਮ ਦਿਨ ਤੇ ਉਨ੍ਹਾਂ ਦੇ ਘਰ ਦੇ ਬਾਹਰ ਕਾਂਗਰਸ ਵਰਕਰ ਉਨ੍ਹਾਂ ਨੂੰ ਵਧਾਈ ਦੇਣ ਪੁੱਜੇ|