April 25, 2026
#ਪੰਜਾਬ #ਭਾਰਤੀ ਡਾਇਸਪੋਰਾ

ਸ਼੍ਰੋਮਣੀ ਕਮੇਟੀ ਦੇ ਕਬੱਡੀ ਖਿਡਾਰੀਆਂ ਨੇ ਭਾਈ ਰਾਜਿੰਦਰ ਸਿੰਘ ਮਹਿਤਾ ਨੂੰ ਦਿੱਤੀ ਮੁਬਾਰਕਬਾਦ

ਅੰਮ੍ਰਿਤਸਰ -ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਭਾਈ ਰਜਿੰਦਰ ਸਿੰਘ ਮਹਿਤਾ ਨੂੰ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਵੱਲੋਂ ਮੁਬਾਰਕਬਾਦ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਪੋਰਟਸ ਸ. ਤੇਜਿੰਦਰ ਸਿੰਘ ਪੱਡਾ ਨੇ ਸ਼੍ਰੋਮਣੀ ਕਮੇਟੀ ਦੇ ਕਬੱਡੀ ਖਿਡਾਰੀਆਂ ਦੀ ਭਾਈ ਰਜਿੰਦਰ ਸਿੰਘ ਮਹਿਤਾ ਨਾਲ ਜਾਣ-ਪਛਾਣ ਕਰਵਾਉਂਦਿਆਂ ਬੀਤੇ ਸਮੇਂ ਵਿਚ ਕੀਤੀਆਂ ਪ੍ਰਾਪਤੀਆਂ ਬਾਰੇ ਦੱਸਿਆ। ਇਸ ਦੌਰਾਨ ਭਾਈ ਮਹਿਤਾ ਨੇ ਕਬੱਡੀ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਭਵਿੱਖ ਵਿਚ ਹੋਰ ਬਿਹਤਰ ਕਾਰਗੁਜ਼ਾਰੀ ਲਈ ਸ਼ੁਭ ਇਛਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੈ ਅਤੇ ਇਹ ਖੇਡਾਂ ਨਾਲ ਨੌਜੁਆਨੀ ਨੂੰ ਜੋੜਨ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਖਿਡਾਰੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਸਿੱਖੀ ਦੀ ਖੁਸ਼ਬੋਈ ਫੈਲਾਉਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਕਬੱਡੀ ਖਿਡਾਰੀਆਂ ਵਿੱਚੋਂ ਸ. ਜਰਮਨਜੀਤ ਸਿੰਘ, ਸ. ਨਰਿੰਦਰ ਸਿੰਘ, ਸ. ਸੁਖਬੀਰ ਸਿੰਘ, ਸ. ਮਨਪ੍ਰੀਤ ਸਿੰਘ, ਸ. ਅਮਰੀਕ ਸਿੰਘ, ਸ. ਗੁਰਪਾਲ ਸਿੰਘ, ਸ. ਭੁਪਿੰਦਰ ਸਿੰਘ, ਸ. ਕੁਲਵੰਤ ਸਿੰਘ, ਸ. ਸੁਖਜਿੰਦਰ ਸਿੰਘ, ਸ. ਕੁਲਦੀਪ ਸਿੰਘ, ਸ. ਜਸਪਿੰਦਰ ਸਿੰਘ, ਸ. ਰਸਾਲ ਸਿੰਘ, ਸ. ਪਰਮਪਾਲ ਸਿੰਘ, ਸ. ਮਨਜੋਧ ਸਿੰਘ, ਸ. ਭੁਪਿੰਦਰ ਸਿੰਘ ਅਤੇ ਸ. ਗੁਰਦਿੱਤ ਆਦਿ ਹਾਜ਼ਰ ਸਨ।