ਬਹੁਤੇ ਰਾਜਾਂ ’ਚ ਕਿਸਾਨ ਖ਼ੁਦਕੁਸ਼ੀਆਂ ਬਾਰੇ ਕੋਈ ਅੰਕੜਾ ਹੀ ਨਹੀਂ
ਨਵੀਂ ਦਿੱਲੀ – ਗ੍ਰਹਿ ਮੰਤਰਾਲੇ ਨੇ ਲੋਕ ਸਭਾ ਵਿੱਚ ਅੱਜ ਜਾਣਕਾਰੀ ਦਿੱਤੀ ਹੈ ਕਿ ਬਹੁਤੇ ਰਾਜਾਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਵਿੱਚ ਕਿਸਾਨਾਂ, ਖੇਤ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦੇ ਅੰਕੜੇ ‘ਸਿਫਰ’ ਹਨ। ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕਿਸਾਨ ਤੇ ਮਜ਼ਦੂਰ ਦੀਆਂ ਖ਼ੁਦਕੁਸ਼ੀਆਂ ਸਬੰਧੀ ਅੰਕੜਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਨੇ ਦੱਸਿਆ ਕਿ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਅਤੇ ਖ਼ੁਦਕੁਸ਼ੀਆਂ ਜਿਨ੍ਹਾਂ ਵਿੱਚ ਕਿਸਾਨ ਖ਼ੁਦਕੁਸ਼ੀਆਂ ਵੀ ਸ਼ਾਮਲ ਹਨ, ਬਾਰੇ ਰਾਜਾਂ ਵੱਲੋਂ ਰਿਪੋਰਟ ਦਿੱਤੀ ਜਾਂਦੀ ਹੈ।






