ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਪਾਰਕ 2019 ਲਈ ਤਿਆਰੀਆਂ ਜੋਰਾਂ ‘ਤੇ
ਡਿਪਟੀ ਕਮਿਸ਼ਨਰ ਵੱਲੋਂ ਸਪਾਰਕ ਕੈਰੀਅਰ ਗਾਈਡੈਂਸ ਮੇਲੇ ਲਈ ਤਿਆਰੀਆਂ ਦਾ ਜਾਇਜ਼ਾ
ਜਲੰਧਰ – ਜ਼ਿਲਾ ਪ੍ਰਸ਼ਾਸਨ ਜਲੰਧਰ ਵਲੋਂ ਸਪਾਰਕ 2019 ਲਈ ਤਿਆਰੀਆਂ ਜੋਰਾਂ ‘ਤੇ ਹਨ,ਤਾਂ ਜੋ ਵਿਦਿਆਰਥੀਆਂ ਨੂੰ ਉਹਨਾਂ ਦੇ ਕੈਰੀਅਰ ਦੀ ਸਹੀ ਚੋਣ ਲਈ ਪਲੇਟਫਾਰਮ ਮੁਹਈਆ ਕਰਵਾਇਆ ਜਾ ਸਕੇ.ਸਥਾਨਕ ਗੁਰੂ ਗੋਬਿਂਦ ਸਿੰਘ ਸਟੇਡੀਅਮ ਵਿਖੇ 19 ਤੇ 20 ਦਸੰਬਰ ਨੂੰ ਹੋਣ ਵਾਲਾ ਇਹ ਮੇਲਾ ਵਿਦਿਆਰਥੀਆਂ ਨੂੰ ਅਗਵਾਈ ਪ੍ਰਦਾਨ ਕਰਨ ਵਿੱਚ ਏਹਮ ਭੂਮਿਕਾ ਨਿਭਾਵੇਗਾ.ਇਸ ਸੰਬੰਦੀ ਅੱਜ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਇੱਕ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਮੇਲੇ ਦੌਰਾਨ 30 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੇ ਭਾਗ ਲੈਣ ਦੀ ਉਮੀਦ ਹੈ,ਜਿਸ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਪੁੱਖਤਾ ਪ੍ਰਬੰਧ ਕੀਤੇ ਜਾ ਰਹੇ ਹਨ.ਉਹਨਾਂ ਦੱਸਿਆ ਕਿ 18 ਦਸੰਬਰ ਨੂੰ ਇੱਕ ਮੈਰਾਥਨ ਵਾਕ ਵੀ ਕਾਰਵਾਈ ਜਾਵੇਗੀ,ਜਿਸ ਪਿੱਛੋਂ 19 ਤੇ 20 ਦਸੰਬਰ ਨੂੰ ਵਿਦਿਆਰਥੀਆਂ ਨੂੰ ਉਹਨਾਂ ਦੇ ਕੈਰੀਅਰ ਦੀ ਚੋਣ,ਸਰਕਾਰੀ ਤੇ ਨਿੱਜੀ ਖੇਤਰਾਂ ਵਿੱਚ ਮਜੂਦ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ.ਉਹਨਾਂ ਸਿੱਖਿਆ ਵਿਭਾਗ ਤੇ ਹੋਰ ਸੰਬੰਧਿਤ ਵਿਭਾਗਾਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮੇਲੇ ਵਿੱਚ ਸ਼ਿਰਕਤ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਮੁਹਿੰਮ ਵਿੱਢਣ ਜਿਸ ਤਹਿਤ ਵਿਦਿਅਕ ਸੰਸਥਾਵਾਂ ਨਾਲ ਸੰਪਰਕ ਕੀਤਾ ਜਾਵੇ.ਉਹਨਾਂ ਇਹ ਵੀ ਕਿਹਾ ਕਿ ਵਿਸ਼ੇਸ਼ ਕਰਕੇ ਪੇਂਡੂ ਖੇਤਰਾਂ ਵਿਚਲੀਆਂ ਵਿਦਿਅਕ ਸੰਸਥਾਵਾਂ ਦੇ ਬੱਚਿਆਂ ਨੂੰ ਇਸ ਮੇਲੇ ਬਾਰੇ ਜਾਣਕਾਰੀ ਜਰੂਰ ਦਿਤੀ ਜਾਵੇ.ਮੇਲੇ ਵਿੱਚ ਅਨੇਕਾਂ ਨਾਮੀ ਕੰਪਨੀਆਂ ਵਲੋਂ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦੇਣ ਲਈ ਸਟਾਲ ਵੀ ਲਾਏ ਜਾਣਗੇ.ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਕੁਲਵੰਤ ਸਿੰਘ, ਐੱਸ.ਡੀ.ਐੱਮਜ਼, ਰਾਹੁਲ ਸਿੰਧੂ, ਸੰਜੀਵ ਸ਼ਰਮਾ, ਡਾ.ਜੈ ਇੰਦਰ ਸਿੰਘ, ਸਕੱਤਰ ਆਰ.ਟੀ.ਏ.ਡਾ.ਨਯਨ ਜੱਸਲ, ਸਹਾਇਕ ਕਮਿਸ਼ਨਰ ਡਾ.ਸ਼ਾਇਰੀ ਮਲਹੋਤਰਾ ਹਾਜ਼ਿਰ ਸਨ।






