May 20, 2026
#ਪੰਜਾਬ #ਭਾਰਤੀ ਡਾਇਸਪੋਰਾ

ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਗੁਰਮਤਿ ਪ੍ਰਕਾਸ਼ ਦੇ ਸੰਪਾਦਕ ਸ. ਸਤਵਿੰਦਰ ਸਿੰਘ ਫੂਲਪੁਰ ਸਨਮਾਨਿਤ

ਅੰਮ੍ਰਿਤਸਰ – ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਜਾਂਦੇ ਮਾਸਿਕ ਮੈਗਜ਼ੀਨ ‘ਗੁਰਮਤਿ ਪ੍ਰਕਾਸ਼’ ਦੇ ਸੰਪਾਦਕ ਸ. ਸਤਵਿੰਦਰ ਸਿੰਘ ਫੂਲਪੁਰ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਹੈ। ਪ੍ਰੋ. ਬਡੂੰਗਰ ਨੇ ਆਖਿਆ ਕਿ ਸਿੱਖ ਸੰਗਤਾਂ ਅੰਦਰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖ ਇਤਿਹਾਸ ਦਾ ਪ੍ਰਚਾਰ ਕਰਨ ਲਈ ਗੁਰਮਤਿ ਪ੍ਰਕਾਸ਼ ਦਾ ਨਿਵੇਕਲਾ ਸਥਾਨ ਹੈ ਅਤੇ ਸ. ਸਤਵਿੰਦਰ ਸਿੰਘ ਫੂਲਪੁਰ ਨੇ ਸਖ਼ਤ ਮਿਹਨਤ ਨਾਲ ਪਰਚੇ ਵਿਚ ਨਿਖਾਰ ਲਿਆਂਦਾ ਹੈ। ਇਸ ਮੌਕੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਇਹ ਪਰਚਾ ਕੇਵਲ ਡਾਕ ਖਰਚੇ ਵਿਚ ਪਾਠਕਾਂ ਤੱਕ ਪੁੱਜਦਾ ਅਤੇ ਸਮੁੱਚੇ ਸਿੱਖ ਜਗਤ ਨੂੰ ਗੁਰਮਤਿ ਪ੍ਰਕਾਸ਼ ਆਪਣਾ ਘਰ ਦਾ ਸ਼ਿੰਗਾਰ ਬਣਾਉਣ ਲਈ ਇਸ ਦੇ ਮੈਂਬਰ ਬਣਨਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ ਆਦਿ ਹਾਜ਼ਰ ਸਨ।