ਮੁਸਲਮਾਨਾਂ ਦੇ ਹਿੱਤਾਂ ਦੀ ਰੱਖਿਆ ਸਾਡੀ ਜ਼ਿੰਮੇਵਾਰੀ :ਬੀ. ਐਸ. ਯੇਦੀਯੁਰੱਪਾ
ਬੈਂਗਲੁਰੂ – ਕਰਨਾਟਕ ਵਿੱਚ ਨਾਗਰਿਕ ਸੋਧ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ| ਰਾਜਧਾਨੀ ਬੈਂਗਲੁਰੂ ਤੋਂ ਇਲਾਵਾ ਕਈ ਹੋਰ ਸ਼ਹਿਰਾਂ ਵਿੱਚ ਵੀ ਇਸ ਕਾਨੂੰਨ ਖਿਲਾਫ ਪ੍ਰ.ਦਰਸ਼ਨ ਹੋ ਰਹੇ ਹਨ| ਕਲਬੁਰਜੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਵਾਲੇ 20 ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ| ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਬੀ. ਐਸ ਯੇਦੀਯੁਰੱਪਾ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਅਤੇ ਇਸ ਕਾਨੂੰਨ ਦੇ ਸੰਬੰਧ ਵਿੱਚ ਮੁਸਲਮਾਨ ਭਾਈਚਾਰੇ ਦੇ ਡਰ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ| ਮੁੱਖ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਨਾਗਰਿਕ ਸੋਧ ਕਾਨੂੰਨ ਨੂੰ 100 ਫੀਸਦੀ ਲਾਗੂ ਕਰੇਗੀ| ਯੇਦੀਯੁਰੱਪਾ ਨੇ ਕਿਹਾ ਹੈ,”ਮੈਂ ਘੱਟ ਗਿਣਤੀ ਮੁਸਲਿਮ ਭਰਾਵਾਂ ਨੂੰ ਬੇਨਤੀ ਕਰਦਾ ਹਾਂ ਕਿ ਇਹ ਕਾਨੂੰਨ ਉਨ੍ਹਾਂ ਨੂੰ ਕਿਸੇ ਤਰ੍ਹਾਂ ਪ੍ਰਭਾਵਿਤ ਨਹੀਂ ਕਰੇਗਾ ਅਤੇ ਉਨ੍ਹਾਂ ਦੇ ਹਿੱਤਾਂ ਦਾ ਰੱਖਿਆ ਕਰਨਾ ਸਾਡੀ ਜ਼ਿੰਮੇਵਾਰੀ ਹੈ| ਕ੍ਰਿਪਾ ਕਰਕੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਕਰੋ|”ਉਨ੍ਹਾਂ ਨੇ ਕਿਹਾ, ”ਅਸੀਂ ਇਸ ਕਾਨੂੰਨ ਦੇ ਵਿਰੋਧ ਜਾਂ ਸਮਰਥਨ ਵਿੱਚ ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਆਯੋਜਿਤ ਕਰਨ ਦੀ ਇਜਾਜਤ ਨਹੀਂ ਦਿੱਤੀ ਹੈ| ਕਰਫਿਊ ਲਾਗੂ ਹੈ| ”ਉਨ੍ਹਾਂ ਨੇ ਕਿਹਾ, ”ਹੁਣ ਸਥਿਤੀ ਸਾਧਾਰਨ ਹੈ ਅਤੇ ਕੋਈ ਹੋਰ ਪਰੇਸ਼ਾਨੀ ਨਹੀਂ ਹੈ| ਇਸ ਸੰਬੰਧ ਵਿੱਚ ਕਿਸੇ ਦਾ ਕੋਈ ਪ੍ਰੋਗਰਾਮ ਆਯੋਜਿਤ ਨਹੀਂ ਕਰਨਾ ਚਾਹੀਦਾ ਹੈ ਅਤੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ| ਪੁਲਸ ਨਿਗਰਾਨੀ ਰੱਖ ਰਹੀ ਹੈ| ਉਨਾਂ ਦੋਸ਼ ਲਗਾਇਆ ਹੈ ਕਿ ਇਨ੍ਹਾਂ ਪ੍ਰਦਰਸ਼ਨਾਂ ਪਿੱਛੇ ਕਾਂਗਰਸ ਦਾ ਹੱਥ ਹੈ|”






