April 24, 2026
#ਭਾਰਤ

ਦਿੱਲੀ ਦੇ ਕੱਪੜਾ ਗੋਦਾਮ ਵਿੱਚ ਅੱਗ ਲੱਗਣ ਕਾਰਨ 9 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ – ਦਿੱਲੀ ਵਿੱਚ ਕਿਰਾੜੀ ਦੇ ਇਕ ਕੱਪੜਾ ਗੋਦਾਮ ਵਿੱਚ ਅੱਗ ਲੱਗ ਗਈ ਜਿਸ ਕਾਰਨ 9 ਵਿਅਕਤੀਆਂ ਦੀ ਮੌਤ ਹੋ ਗਈ ਤੇ ਹੋਰ 10 ਵਿਅਕਤੀ ਜ਼ਖਮੀ ਹੋ ਗਏ| ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ| ਪ੍ਰਾਪਤ ਜਾਣਕਾਰੀ ਮੁਤਾਬਕ ਇਕ ਇਮਾਰਤ ਦੇ ਹੇਠਲੇ ਹਿੱਸੇ ਵਿੱਚ ਬਣੇ ਗੋਦਾਮ ਵਿੱਚ ਭਿਆਨਕ ਅੱਗ ਲੱਗੀ| ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ| ਮਰਨ ਵਾਲੇ ਵਿਅਕਤੀਆਂ ਵਿੱਚ ਘਰ ਦੇ ਮਾਲਕ ਅਤੇ ਕਿਰਾਏਦਾਰਾਂ ਦੇ ਪਰਿਵਾਰ ਸ਼ਾਮਿਲ ਹਨ| ਜਿਸ ਸਮੇਂ ਅੱਗ ਲੱਗੀ ਸਾਰੇ ਲੋਕ ਉੱਪਰਲੀ ਮੰਜ਼ਲ ਵਿੱਚ ਸੌਂ ਰਹੇ ਸਨ| ਇਨ੍ਹਾਂ ਵਿੱਚ ਬੱਚੇ, ਬਜ਼ੁਰਗ ਤੇ ਔਰਤਾਂ ਵੀ ਸਨ ਤੇ ਇਨ੍ਹਾਂ ਨੂੰ ਭੱਜਣ ਦਾ ਮੌਕਾ ਵੀ ਨਹੀਂ ਮਿਲਿਆ| ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਦੀ ਅਨਾਜ ਮੰਡੀ ਵਿੱਚ ਭਿਆਨਕ ਅੱਗ ਲੱਗੀ ਸੀ| ਇਸ ਘਟਨਾ ਵਿੱਚ 43 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਕਈ ਹੋਰ ਗੰਭੀਰ ਜ਼ਖਮੀ ਹੋ ਗਏ ਸਨ|