Skip to content

ਪੰਜਾਬ ਸਰਕਾਰ ਖਿਡਾਰੀਆਂ ਨੂੰ ਉੱਤਮ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰਾਂ ਵਚਨਬੱਧ: ਸੁਖਵਿੰਦਰ ਸਿੰਘ ਬਿੰਦਰਾ

Share this story

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਨੇ 65ਵੀਂਆਂ ਰਾਸ਼ਟਰੀ ਸਕੂਲ ਖੇਡਾਂ ਮੌਕੇ ਅੰਡਰ-19 ਵੁਸ਼ੂ ਖਿਡਾਰੀਆਂ ਦੀ ਕੀਤੀ ਹੌਸਲਾ ਅਫਜ਼ਾਈ
ਚੰਡੀਗੜ – ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65ਵੀਂਆਂ ਰਾਸ਼ਟਰੀ ਸਕੂਲ ਖੇਡਾਂ ਦੇ ਵੁਸ਼ੂ ਅੰਡਰ-19 (ਲੜਕੇ-ਲੜਕੀਆਂ) ਮੁਕਾਬਲੇ ਅੱਜ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਏ।ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਵੱਲੋਂ ਉਨਾਂ ਦਾ ਸਵਾਗਤ ਕੀਤਾ ਗਿਆ ਅਤੇ ਖਿਡਾਰੀਆਂ ਨਾਲ ਜਾਣ-ਪਛਾਣ ਕਰਨ ਤੋਂ ਬਾਅਦ ਉਨਾਂ ਨੂੰ ਵੁਸ਼ੂ ਖੇਡ ਬਾਰੇ ਜਾਣੂੰ ਕਰਵਾਇਆ ਗਿਆ।ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਲਈ ਸੂਬੇ ਦੇ ਖਿਡਾਰੀਆਂ ਨੂੰ ਉੱਤਮ ਸਹੂਲਤਾਂ ਅਤੇ ਸਿਖਲਾਈ ਪ੍ਰਦਾਨ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਪੰਜਾਬ ਨੂੰ ਨਸ਼ਿਆਂ ਦੀ ਜਕੜ ਤੋਂ ਮੁਕਤ ਅਤੇ ਖੇਡਾਂ ਖੇਤਰ ਵਿਚ ਮੋਹਰੀ ਰਾਜ ਵਜੋਂ ਦੇਖਣਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਾ ਹੈ।ਸ੍ਰੀ ਬਿੰਦਰਾ ਨੇ ਅੱਗੇ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਸਤੇ ਵੱਧ ਤੋਂ ਵੱਧ ਸਰੋਤ ਪੈਦਾ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ।

Share this story
WRITTEN BY

BREAKING