ਜੰਮੂ-ਕਸ਼ਮੀਰ ਵਿੱਚ ਠੰਢ ਨੇ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਤੋੜਿਆ
ਸ਼੍ਰੀਨਗਰ – ਉੱਤਰੀ ਭਾਰਤ ਵਿੱਚ ਠੰਢ ਨੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ| ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਵਿੱਚ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ| ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਤਕ ਰਾਹਤ ਨਾ ਮਿਲਣ ਦਾ ਖਦਸ਼ਾ ਜ਼ਾਹਿਰ ਕੀਤਾ ਹੈ| ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਤਕ ਰਹਿਣ ਦਾ ਅੰਦਾਜ਼ਾ ਜਤਾਇਆ ਹੈ|ਠੰਢ ਤੇ ਸੀਤ ਲਹਿਰ ਦੇ ਨਾਲ ਹੀ ਸੰਘਣੀ ਧੁੰਦ ਨਾਲ ਆਮ ਜਨ-ਜੀਵਨ ਤੇ ਕਾਫੀ ਪ੍ਰਭਾਅ ਪੈ ਰਿਹਾ ਹੈ| ਦੇਸ਼ ਭਰ ਵਿੱਚੋਂ ਜੰਮੂ ਜਾਣ ਵਾਲੀਆਂ ਟ੍ਰੇਨਾਂ ਦੇਰੀ ਨਾਲ ਪਹੁੰਚ ਰਹੀਆਂ ਹਨ| ਮੌਸਮ ਖਰਾਬ ਹੋਣ ਕਰਕੇ ਪਿਛਲੇ ਦੋ ਦਿਨਾਂ ਤੋਂ ਬੰਦ ਪਏ ਜੰਮੂ-ਸ਼੍ਰੀਨਗਰ ਹਾਈਵੇ ਨੂੰ ਸੋਮਵਾਰ ਸ਼ਾਮ ਨੂੰ ਖੋਲ੍ਹ ਦਿੱਤਾ ਗਿਆ ਪਰ ਅੱਜ ਹਾਈਵੇਅ ਤੇ ਫਸੇ ਵਾਹਨਾਂ ਨੂੰ ਨਿਕਲਣ ਦੀ ਇਜਾਜ਼ਤ ਨਹੀਂ ਮਿਲੀ|ਇਸ ਮੌਸਮ ਦਾ ਅਸਰ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਤੇ ਨਹੀਂ ਪੈ ਰਿਹਾ ਹੈ| ਕਟੜਾ ਦਾ ਘੱਟੋ ਘੱਟ ਤਾਪਮਾਨ 5.7 ਡਿਗਰੀ ਹੈ ਜਿੱਥੇ ਹੁਣੇ ਵੀ ਸ਼ਰਧਾਲੂ ਦਰਸ਼ਨ ਲਈ ਪਹੁੰਚ ਰਹੇ ਹਨ| ਦਰਸ਼ਨ ਲਈ ਆਉਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਇਸ ਮੌਸਮ ਵਿੱਚ ਦਰਸ਼ਨ ਵੀ ਹੋ ਜਾਣ ਤਾਂ ਇਸ ਤੋਂ ਵਧੀਆ ਨਜ਼ਾਰਾ ਕੁਝ ਨਹੀਂ|






