Skip to content

ਰਜ਼ੀਆ ਸੁਲਤਾਨਾ ਨੇ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ 7ਵੀਂ ਮੀਟਿੰਗ ਵਿੱਚ ਸੜਕ ਸੁਰੱਖਿਆ ਉਪਾਵਾਂ ਦਾ ਜਾਇਜ਼ਾ ਲਿਆ

Share this story

ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਲਿਆ ਹਿੱਸਾ
ਚੰਡੀਗੜ – ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ 7ਵੀਂ ਮੀਟਿੰਗ ਅੱਜ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਦੀ ਅਗਵਾਈ ਵਿੱਚ ਪੰਜਾਬ ਭਵਨ ਚੰਡੀਗੜ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਕੇ. ਸਿਵਾ ਪ੍ਰਸ਼ਾਦ, ਰਾਜ ਟਰਾਂਸਪੋਰਟ ਕਮਿਸ਼ਨਰ ਡਾ: ਅਮਰਪਾਲ ਸਿੰਘ, ਵਿਸ਼ੇਸ਼ ਸਕੱਤਰ (ਖਰਚਾ) ਡਾ. ਅਭਿਨਵ ਤ੍ਰਿਖਾ ਸ਼ਾਮਲ ਹੋਏ। ਇਸ ਤੋਂ ਇਲਾਵਾ ਭਾਰਤੀ ਨੈਸ਼ਨਲ ਹਾਈਵੇਅ ਅਥਾਰਟੀ, ਸਥਾਨਕ ਸਰਕਾਰਾਂ ਵਿਭਾਗ , ਐਨ.ਆਈ.ਸੀ, ਸਿੱਖਿਆ ਵਿਭਾਗ, ਪੰਜਾਬ ਮੰਡੀ ਬੋਰਡ, ਪੀ.ਆਰ.ਬੀ.ਡੀ.ਬੀ ਦੇ ਅਧਿਕਾਰੀਆਂ ਨੇ ਵੀ ਹਾਜ਼ਰ ਸਨ।ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਸੁਧਾਰਾਂ ਨੂੰ ਤੇਜ਼ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਇਸ ਮੀਟਿੰਗ ਵਿੱਚ ਸੜਕ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨ ਸਬੰਧੀ ਲੋੜੀਂਦੇ ਸਾਜ਼ੋ-ਸਮਾਨ ਦੀ ਖਰੀਦ, ਐਂਬੂਲੈਂਸ ਦੀ ਆਸਾਨ ਪਹੁੰਚ, ਹਾਦਸਾ ਹੋਣ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਪਛਾਣ, ਇਨਫੋਰਸਮੈਂਟ ਉਪਾਅ ਨੂੰ ਤੇਜ਼ ਕਰਨ, ਸੜਕ ਸੁਰੱਖਿਆ ਫੰਡ ਦੀ ਸਿਰਜਣਾ, 31 ਵੇਂ ਰਾਸ਼ਟਰੀ ਸੜਕ ਸੁਰੱਖਿਆ ਹਫਤਾ 2020 ਸਬੰਧੀ ਜਾਣਕਾਰੀ ਵਰਗੇ ਮਹੱਤਵਪੂਰਨ ਮੁੱਦੇ ਵਿਚਾਰੇ ਗਏ। ਇਸ ਦੇ ਨਾਲ ਹੀ ਪੰਜਾਬ ਵਿਜ਼ਨ ਜ਼ੀਰੋ ਪ੍ਰੋਜੈਕਟ ਅਧੀਨ ਪ੍ਰਗਤੀ ਸਬੰਧੀ ਇੱਕ ਪੇਸ਼ਕਾਰੀ ਵੀ ਦਿੱਤੀ ਗਈ।ਮੀਟਿੰਗ ਵਿਚ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ ਅਤੇ ਜ਼ਿਲਾ ਸੜਕ ਸੁਰੱਖਿਆ ਕਮੇਟੀਆਂ ਦੇ ਕੰਮਕਾਜ ਦੀ ਜਾਇਜ਼ਾ ਵੀ ਲਿਆ ਗਿਆ। ਇਸ ਤੋਂ ਇਲਾਵਾ ਮੀਟਿੰਗ ਵਿੱਚ ਸਰਕਾਰ ਵਲੋਂ ਅਪਰਾਧਾਂ ਨੂੰ ਰੋਕਣ ਸੰਬਧੀ 19 ਦਸੰਬਰ, 2019 ਨੂੰ ਜਾਰੀ ਕੀਤੇ ਗਏ ਦੋ ਨੋਟੀਫਿਕੇਸ਼ਨਾਂ ਦੇ ਸੰਬੰਧ ਵਿੱਚ ਡਿਪਟੀ ਕਮਿਸ਼ਨਰਾਂ ਨਾਲ ਸਬੰਧਤ ਹੋਰ ਅਹਿਮ ਮੁੱਦਿਆਂ ‘ਤੇ ਵੀ ਵਿਚਾਰ ਵਟਾਂਦਰੇ ਕੀਤੇ ਗਏ।

Share this story
WRITTEN BY

BREAKING