ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ‘ਚ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਦੇ 45 ਮੁਲਾਜ਼ਮ ਪਟਨਾ ਸਾਹਿਬ ਲਈ ਰਵਾਨਾ
![](https://blastingskyhawk.com/wp-content/uploads/2019/12/2-21.jpg)
ਅਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਸੀਤਲ ਕੁੰਡ ਰਾਜਗੀਰ (ਬਿਹਾਰ) ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿਦ ਸਿਘ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮਦਰ ਜੀ ਪਟਨਾ ਸਾਹਿਬ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਸਮੇਂ ਪ੍ਰਬੰਧਾਂ ਵਿਚ ਸਹਿਯੋਗ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਵੱਲੋਂ ਅੱਜ ਸ. ਨਰਿੰਦਰ ਸਿੰਘ ਸੁਪਰਵਾਈਜ਼ਰ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਵਿਚ 45 ਮੁਲਾਜ਼ਮਾਂ ਨੂ ਰਵਾਨਾ ਕੀਤਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿਦਿਆਂ ਦੱਸਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਦੀ ਪ੍ਰਬੰਧਕ ਕਮੇਟੀ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 27 ਦਸੰਬਰ ਤੋਂ 29 ਦਸੰਬਰ ਤੱਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਸੀਤਲ ਕੁੰਡ ਰਾਜਗੀਰ (ਬਿਹਾਰ) ਵਿਖੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿਦ ਸਿਘ ਜੀ ਦੇ 2 ਜਨਵਰੀ 2020 ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਸਮੇਂ ਸਹਿਯੋਗ ਲਈ ਅੱਜ ਪਟਨਾ ਸਾਹਿਬ ਲਈ 45 ਮੁਲਾਜ਼ਮ ਭੇਜੇ ਗਏ ਹਨ, ਜੋ ਸਮਾਗਮਾਂ ਦੀ ਸਪੂਰਨਤਾ ਤੱਕ ਸੇਵਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਦੇ ਪ੍ਰਬੰਧਕਾਂ ਵੱਲੋਂ ਪੁੱਜੀ ਮੰਗ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਮੁਲਾਜ਼ਮਾਂ ਦੀਆਂ ਡਿਊਟੀਆਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਲਗਾਈਆਂ ਹਨ, ਜਿਨ੍ਹਾਂ ਨੂੰ ਅੱਜ ਰਵਾਨਾ ਕੀਤਾ ਗਿਆ। ਇਸ ਮੌਕੇ ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।