February 5, 2025
#ਪੰਜਾਬ

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਵੀ ਬਾਜਵਾ ਵੱਲੋਂ ਅਧਿਕਾਰੀਆਂ ਨੂੰ ਲਿੰਕ ਸੜਕਾਂ ਦੇ ਕਿਨਾਰੇ ਮਜ਼ਬੂਤ ਕਰਨ ਦੀ ਹਦਾਇਤ

ਗੁਰਦਾਸਪੁਰ – ਸ੍ਰੀ ਰਵੀਨੰਦਨ ਸਿੰਘ ਬਾਜਵਾ ਚੇਅਰਮੈਨ ਜਿਲਾ ਪ੍ਰੀਸਦ ਗੁਰਦਾਸਪੁਰ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪਿੰਡਾਂ ਦੀਆਂ ਸੜਕਾਂ ਨੂੰ ਟੁੱਟਣ ਤੋਂ ਬਚਾਉਣ ਲਈ ਉਨਾਂ ਦੇ ਕਿਨਾਰਿਆਂ ਨੂੰ ਮਜ਼ਬੂਤ ਰੱਖਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੀਆਂ ਸੜਕਾਂ ਦੇ ਕਿਨਾਰੇ ਮਜ਼ਬੂਤ ਨਹੀ ਹਨ। ਉਨ੍ਹਾਂ ਨੂੰ ਮਗਨਰੇਗਾ ਅਤੇ ਹੋਰ ਵਿਭਾਗੀ ਸਕੀਮਾਂ ਤਹਿਤ ਪਹਿਲ ਦੇ ਆਧਾਰ ਤੇ ਮਜ਼ਬੂਤ ਕੀਤਾ ਜਾਵੇ। ਚੇਅਰਮੈਨ ਬਾਜਵਾ ਨੇ ਜਿਲੇ ਦੇ ਸਾਰੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਦੀ ਗੁਰਦਾਸਪੁਰ ਵਿਖੇ ਕੀਤੀ ਇਕ ਮੀਟਿੰਗ ਦੋਰਾਨ ਕਿਹਾ ਕਿ ਪਿੰਡਾਂ ਦੀ ਸੜਕਾਂ ਦੇ ਕਿਨਾਰਿਆਂ ਨੂੰ ਵੱਢ ਕੇ ਖੇਤਾਂ ਵਿਚ ਰਲਾਉਣ ਦੇ ਰੁਝਾਨ ਨੂੰ ਸਖਤੀ ਨਾਲ ਰੋਕਿਆ ਜਾਣਾ ਚਾਹੀਦਾ ਹੈ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸੜਕਾਂ ਦੇ ਕਿਨਾਰਿਆਂ ਨੂੰ ਕੋਈ ਨੁਕਸਾਨ ਨਾ ਪੁਹੰਚੇ। ਸ੍ਰੀ ਬਾਜਵਾ ਨੇ ਕਿਹਾ ਕਿ ਸਾਰੇ ਅਧਿਕਾਰੀ ਮਗਨਰੇਗਾ ਸਕੀਮ ਤਹਿਤ ਸਭ ਤੋਂ ਪਹਿਲੀ ਤਰਜੀਹ ਸੜਕਾਂ ਦੇ ਕਿਨਾਰਿਆਂ ਨੂੰ ਮਜ਼ਬੂਤਕਰਨ ਨੂੰ ਦੇਣ। ਇਸ ਮੌਕੇ ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ ਰੰਧਾਵਾ ਡੀ.ਡੀ.ਪੀ.ਓ ਅਤੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਹਾਜਰ ਸਨ।