February 5, 2025
#ਪ੍ਰਮੁੱਖ ਖ਼ਬਰਾਂ #ਭਾਰਤ

ਹਿੰਸਾ ਵਿੱਚ ਸ਼ਾਮਿਲ ਕਿਸੇ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ: ਡੀ. ਜੀ. ਪੀ

ਲਖਨਊ – ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਉੱਤਰ ਪ੍ਰਦੇਸ਼ ਵਿੱਚ ਹੋਏ ਪ੍ਰਦਰਸ਼ਨ ਤੋਂ ਬਾਅਦ ਯੂ.ਪੀ. ਪੁਲੀਸ ਲਗਾਤਾਰ ਕਾਰਵਾਈ ਕਰ ਰਹੀ ਹੈ| ਮਾਮਲੇ ਵਿੱਚ ਪ੍ਰਦੇਸ਼ ਦੇ ਡੀ.ਜੀ.ਪੀ. ਓ.ਪੀ. ਸਿੰਘ ਨੇ ਕਿਹਾ ਕਿ ਅਸੀਂ ਕਿਸੇ ਨਿਰਦੋਸ਼ ਨੂੰ ਨਹੀਂ ਛੂਹ ਰਹੇ ਹਾਂ ਪਰ ਹਿੰਸਾ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਨਹੀਂ ਛੱਡਿਆ ਜਾਵੇਗਾ| ਇਹੀ .ਕਾਰਨ ਹੈ ਕਿ ਅਸੀਂ ਕਈ ਸੰਗਠਨਾਂ ਦੇ ਸਰਗਰਮ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਭਾਵੇਂ ਉਹ ਪੀ.ਐਫ.ਆਈ. ਹੋਣ ਜਾਂ ਹੋਰ ਸਿਆਸੀ ਦਲ| ਉਹਨਾਂ ਨੇ ਕਿਹਾ ਕਿ ਪ੍ਰਦੇਸ਼ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਕੰਟਰੋਲ ਵਿੱਚ ਹੈ| ਜ਼ਰੂਰਤ ਦੇ ਹਿਸਾਬ ਨਾਲ ਫੋਰਸ ਦੀ ਤਾਇਨਾਤੀ ਕੀਤੀ ਜਾ ਰਹੀ ਹੈ| ਉੱਥੇ ਹੀ ਮਾਮਲੇ ਵਿੱਚ ਦਰਜ ਕੇਸਾਂ ਦੀ ਜਾਂਚ ਲਈ ਸਪੈਸ਼ਲ ਇਨਵੈਸਟੀਗੇਸ਼ਨ ਟੀਮਾਂ (ਐਸ. ਆਈ. ਟੀ.) ਗਠਿਤ ਕੀਤੀਆਂ ਗਈਆਂ ਹਨ| ਡੀ.ਜੀ.ਪੀ. ਨੇ ਕਿਹਾ ਕਿ ਪ੍ਰਦੇਸ਼ ਦੇ 21 ਜ਼ਿਲਿਆਂ ਵਿੱਚ ਅਸੀਂ ਇੰਟਰਨੈਟ ਸਰਵਿਸ ਸਸਪੈਂਡ ਕੀਤੀ ਹੈ| ਹਾਲਾਤ ਦੇ ਹਿਸਾਬ ਨਾਲ ਇਹ ਮੁੜ ਬਹਾਲ ਕਰ ਦਿੱਤੀ ਜਾਵੇਗੀ|