ਝਪਟਮਾਰ ਗਿਰੋਹ ਦਾ ਮੈਂਬਰ ਕਾਬੂ
![](https://blastingskyhawk.com/wp-content/uploads/2019/12/8-16.jpg)
ਲੁਧਿਆਣਾ – ਥਾਣਾ ਫੋਕਲ ਪੁਆਇੰਟ ਦੇ ਅਧੀਨ ਆਉਂਦੀ ਈਸ਼ਵਰ ਕਲੋਨੀ ਚੌਕੀ ਦੀ ਪੁਲਸ ਪਾਰਟੀ ਨੇ ਪਿੰਡ ਜੰਡਿਆਲੀ ਚੌਕ ਚ ਨਾਕੇਬੰਦੀ ਦੌਰਾਨ ਐਕਟਿਵਾ ਸਵਾਰ ਝਪਟਮਾਰ ਗਿਰੋਹ ਦੇ ਮੈਂਬਰ ਨੂੰ ਕਾਬੂ ਕੀਤਾ ਹੈ ਪੁਲਸ ਨੇ ਦੋਸ਼ੀ ਦੇ ਕਬਜੇ ਵਿਚੋਂ 2 ਮੋਬਾਈਲ ਬਰਾਮਦ ਕੀਤੇ ਹਨ। ਥਾਣਾ ਫੋਕਲ ਪੁਆਇੰਟ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਈਸ਼ਵਰ ਕਲੋਨੀ ਚੌਕੀ ਮੁਖੀ ਸੁਰਜੀਤ ਸਿੰਘ ਸੈਣੀ ਨੂੰ ਗੁਪਤ ਸੂਚਨਾ ਮਿਲੀ ਕਿ ਉਹਨਾਂ ਦੇ ਇਲਾਕੇ ਚ ਝਪਟਮਾਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਝਪਟ ਮਾਰ ਗਿਰੋਹ ਦੇ 2 ਮੈਂਬਰ ਐਕਟਿਵਾ ਸਕੂਟਰੀ ਤੇ ਸਵਾਰ ਹੋ ਕੇ ਓਹਨਾ ਦੇ ਇਲਾਕੇ ਚ ਘੁੰਮ ਰਹੇ ਹਨ ਉਹਨਾਂ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ ਜੰਡਿਆਲੀ ਚੌਕ ਚ ਨਾਕੇਬੰਦੀ ਦੌਰਾਨ ਝਪਟਮਾਰ ਗਿਰੋਹ ਦੇ ਇਕ ਮੈਂਬਰ ਨੂੰ ਕਾਬੂ ਕਰ ਲਿਆ ਜਦ ਕਿ ਉਸ ਦਾ ਦੂਸਰਾ ਸਾਥੀ ਭੱਜਣ ਚ ਕਾਮਯਾਬ ਹੋ ਗਿਆ ਫੜੇ ਗਏ ਦੋਸ਼ੀ ਦੀ ਪਹਿਚਾਣ ਨੀਚੀ ਮੰਗਲੀ ਨਿਵਾਸੀ ਵਿਕਰਮ ਸਿੰਘ ਉਰਫ ਵਿੱਕੀ ਵਜੋਂ ਹੋਈ ਜਦ ਕਿ ਉਸ ਦੇ ਫਰਾਰ ਸਾਥੀ ਦੀ ਪਹਿਚਾਣ ਨੀਚੀ ਮੰਗਲੀ ਨਿਵਾਸੀ ਸ਼ਿੱਬੂ ਵਜੋਂ ਹੋਈ ਪੁਲਸ ਨੇ ਦੋਸ਼ੀ ਕੋਲੋ 2 ਮੋਬਾਈਲ ਐਕਟਿਵਾ ਸਕੂਟਰੀ ਬਰਾਮਦ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਅਤੇ ਦੋਸ਼ੀ ਨੂੰ ਅੱਜ ਕੋਰਟ ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਿਲ ਕਰਕੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।