February 5, 2025
#ਪੰਜਾਬ

ਜ਼ਿਲ੍ਹਾ ਵਾਤਾਵਰਣ ਕਮੇਟੀ ਨੇ ਕੀਤੀ ਪਹਿਲੀ ਮੀਟਿੰਗ

ਜਲੰਧਰ – ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਅੱਜ ਵੱਖ ਵੱਖ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਜਿਲੇ ਵਿੱਚ ਸਾਫ ਅਤੇ ਹਰਿਆ ਭਰਿਆ ਵਾਤਾਵਰਣ ਨੂੰ ਯਕੀਨੀ ਬਣਾਉਣ ਅਤੇ ਇਸਦੀ ਦੀ ਸੁਰੱਖਿਆ ਲਈ ਕਾਰਜ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ.ਅੱਜ ਇੱਥੇ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲਾ ਵਾਤਾਵਰਣ ਕਮੇਟੀ ਨਾਲ ਪਹਿਲੀ ਮੀਟਿੰਗ ਕਰਦਿਆਂ ਹੋਇਆਂ ਉਹਨਾਂ ਕਿਹਾ ਕਿ ਜਿਲ੍ਹੇ ਦੇ ਵਾਤਾਵਰਣ ਦੀ ਸੁਰੱਖਿਆ ਦੇਣ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ ਇਸ ਕਮੇਟੀ ਦਾ ਗਠਨ ਸਾਇੰਸ,ਟੈਕਨੋਲੋਜੀ ਅਤੇ ਵਾਤਾਵਰਣ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਕੀਤਾ ਗਿਆ ਹੈ.ਉਹਨਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਿਹਤ ਵਿਭਾਗ, ਨਗਰ ਨਿਗਮ,ਟ ੍ਰਾੰਸਪੋਰਟ ਉਦੇਯੋਗ, ਪੇਂਡੂ ਵਿਕਾਸ ਅਤੇ ਪੰਚਾਇਤ, ਭੂਮੀ ਰੱਖਿਆ, ਖੇਤੀਬਾੜੀ, ਪੁਲਿਸ ਅਤੇ ਪੀ.ਡਬਲਯੂ.ਵੱਖ ਵੱਖ ਵਿਭਾਗਾਂ ਨੂੰ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਮੇਂ ਸਿਰ ਕਾਰਜ ਯੋਜਨਾਵਾਂ ਨੂੰ ਲਾਗੂ ਕਰਨ ਅਤੇ ਇਸਦੀ ਪ੍ਰਗਤੀ ਰਿਪੋਰਟ ਇਸ ਦਫਤਰ ਨੂੰ ਭੇਜਣੀ ਯਕੀਨੀ ਬਣਾਉਣ। ਉਹਨਾਂ ਕਿਹਾ ਕੇ ਜਲੰਧਰ ਨੂੰ ਸਾਫ ਸੁੱਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਵਜੋਂ ਵਿਕਸਿਤ ਕਰਨ ਲਈ ਇਹਨਾਂ ਸਾਰੇ ਵਿਭਾਗਾਂ ਨੂੰ ਸਮੇਂ ਸਿਰ ਅਤੇ ਜੋਸ਼ ਨਾਲ ਕਾਰਜ ਯੋਜਨਾਂ ‘ਕੰਮ ਕਰਨਾ ਚਾਹੀਦਾ ਹੈ.ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹਨਾਂ ਸਾਰੇ ਵਿਭਾਗਾਂ ਨੂੰ ਕਾਰਜ ਯੋਜਨਾਵਾਂ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਇੱਕ ਦੂਜੇ ਨਾਲ ਮਿਲ ਕਿ ਕੰਮ ਕਰਨਾ ਚਾਹੀਦਾ ਹੈ.ਉਹਨਾਂ ਕਿਹਾ ਕਿ ਸਿਹਤ ਵਿਭਾਗ,ਸਥਾਨਕ ਸਰਕਾਰਾਂ,ਨਗਰ ਨਿਗਮ,ਟ੍ਰਾੰਸਪੋਰਟ ਉਦੇਯੋਗ,ਪੇਂਡੂ ਵਿਕਾਸ ਅਤੇ ਪੰਚਾਇਤ,ਭੂਮੀ ਰੱਖਿਆ, ਖੇਤੀਬਾੜੀ, ਪੁਲਿਸ ਅਤੇ ਬੀ.ਐਂਡ ਆਰ ਅਤੇ ਹੋਰ ਵਿਭਾਗ ਆਪਣੀ ਕਾਰਵਾਈ ਨੂੰ ਅੰਜਾਮ ਦੇਣ ਲਈ ਜ਼ਮੀਨੀ ਪੱਧਰ ਤੇ ਤਬਦੀਲੀ ਨੂੰ ਯਕੀਨੀ ਬਣਾਉਣਗੇ .ਇਸ ਮੌਕੇ ‘ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਕੁਲਦੀਪ ਸਿੰਘ,ਬੀ ਐਂਡ ਆਰ ਕਾਰਜਕਾਰੀ ਇੰਜੀਨੀਅਰ ਸ਼੍ਰੀ ਬੀ.ਐੱਸ.ਤੁਲੀ ਅਤੇ ਹੋਰ ਵੀ ਹਾਜ਼ਰ ਸਨ।