February 4, 2025
#ਪੰਜਾਬ #ਭਾਰਤੀ ਡਾਇਸਪੋਰਾ

ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਸੀ੍ਰ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਵਿਸ਼ੇਸ਼ ਦੀਵਾਨ 2 ਨੂੰ

ਜਲ਼ੰਧਰ – ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿੱਚ 2 ਜਨਵਰੀ ਦਿਨ ਵੀਰਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਏ ਜਾਣਗੇ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਅਜੀਤ ਸਿੰਘ ਸੇਠੀ ਜੀ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਦਾ ਭੋਗ ਸਵੇਰੇ 8.15 ਵਜੇ ਪਾਇਆ ਜਾਵੇਗਾ, ਉਪਰੰਤ ਸ੍ਰੀ ਨਿਸ਼ਾਨ ਸਾਹਿਬ ਜੀ ਦੇ ਚੋਲਾ ਸਾਹਿਬ ਦੀ ਸੇਵਾ ਹੋਵੇਗੀ। ਇਸ ਮੌਕੇ ਭਾਈ ਬਲਵਿੰਦਰ ਸਿੰਘ ਜੀ,ਭਾਈ ਕਰਮਜੀਤ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਫ਼ਤਹਿ ਸਿੰਘ ਜੀ ਧਾਲੀਵਾਲ, ਇਸਤਰੀ ਸਤਸੰਗ ਸਭਾ ਮਾਡਲ ਟਾਊਨ ,ਗੁਰੂ ਅਮਰ ਦਾਸ ਪਬਲਿਕ ਸਕੂਲ ਮਾਡਲ ਟਾਊਨ ਦੇ ਬੱਚੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਸਮੇਂ ਗਿਆਨੀ ਅਜੀਤ ਸਿੰਘ ਜੀ ਰਤਨ,ਭਾਈ ਬਲਵੀਰ ਸਿੰਘ ਜੀ ਹੇੱਡ ਗ੍ਰੰਥੀ ਗੁਰਦੁਆਰਾ ਮਾਡਲ ਟਾਊਨ ,ਬੀਬੀ ਜਸਜੀਤ ਕੌਰ ਜੀ ਐੇਡਵੋਕੇਟ ਸ਼ੀ੍ਰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਉਣਗੇ। ਸਵੇਰ ਦੇ ਦੀਵਾਨ ਵਿੱਚ 12 ਵਜੇ ਤੋਂ ਗੁਰੂ ਕਾ ਲੰਗਰ ਅਤੁੱਟ ਵਰਤੇਗਾ ।ਸ਼ਾਮ ਦੇ ਦੀਵਾਨ ਦੇ ਦੋਰਾਨ ਦੁੱਧ ਦਾ ਲੰਗਰ ਅਤੁੱਟ ਵਰਤੇਗਾ।ਇਸ ਮੌਕੇ ‘ਤੇ ਸਮਾਗਮ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਪ੍ਰੋਗਰਾਮ ਦੀ ਗੁਰਦੁਆਰਾ ਸਾਹਿਬ ਦੀ ਸੰਗਤਾਂ ਵੱਲੋਂ ਉੁਤਸੁਕਤਾ ਨਾਲ ਉਡੀਕ ਕੀਤੀ ਜਾ ਰਹੀ ਹੈ।