February 5, 2025
#ਮਨੋਰੰਜਨ

ਅਮਿਤਾਭ ਬੱਚਨ ਨੂੰ ਮਿਲਿਆ ਦਾਦਾ ਸਾਹਿਬ ਫਾਲਕੇ ਐਵਾਰਡ, ਰਾਸ਼ਟਰਪਤੀ ਨੇ ਕੀਤਾ ਸਨਮਾਨਤ

ਬਾਲੀਵੁੱਡ ਦੇ ਮਹਾਨਾਇਕ ਕਹੇ ਜਾਣ ਵਾਲੇ ਅਭਿਨੇਤਾ ਅਮਿਤਾਭ ਬੱਚਨ ਨੂੰ ‘ਦਾਦਾ ਸਾਹਿਬ ਫਾਲਕੇ ਐਵਾਰਡ’ ਨਾਲ ਸਨਮਾਨਤ ਕੀਤਾ ਗਿਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਐਤਵਾਰ ਨੂੰ ਰਾਸ਼ਟਰਪਤੀ ਭਵਨ ‘ਚ ਇਹ ਸਨਮਾਨ ਦਿੱਤਾ। ਐਵਾਰਡ ਪ੍ਰਾਪਤ ਕਰਨ ਮਗਰੋਂ ਅਮਿਤਾਭ ਨੇ ਕਿਹਾ ਕਿ ਦਾਦਾ ਸਾਹਿਬ ਫਾਲਕੇ ਐਵਾਰਡ ਮਿਲਣ ਦਾ ਮਤਲਬ ਹੈ ਕਿ ਹੁਣ ਕੰਮ ਪੂਰਾ ਹੋ ਚੁੱਕਾ ਹੈ।ਰਾਸ਼ਟਰਪਤੀ ਭਵਨ ‘ਚ 50ਵਾਂ ਦਾਦਾ ਸਾਹਿਬ ਫਾਲਕੇ ਐਵਾਰਡ ਲਈ ਇਕ ਸਮਾਰੋਹ ਆਯੋਜਨ ਕੀਤਾ ਗਿਆ। ਇਸ ਐਵਾਰਡ ਸਮਾਰੋਹ ‘ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬਾਲੀਵੁੱਡ ਦੇ ਬਿੱਗ-ਬੀ ਅਮਿਤਾਭ ਬੱਚਨ ਨੂੰ ‘ਦਾਦਾ ਸਾਹਿਬ ਫਾਲਕੇ ਐਵਾਰਡ’ ਨਾਲ ਸਨਮਾਨਤ ਕੀਤਾ। ਅਮਿਤਾਭ ਵਲੋਂ ਹਿੰਦੀ ਸਿਨੇਮਾ ‘ਚ ਅਹਿਮ ਯੋਗਦਾਨ ਲਈ ਇਹ ਐਵਾਰਡ ਦਿੱਤਾ ਗਿਆ ਹੈ। ਇੱਥੇ ਦੱਸ ਦੇਈਏ ਕਿ ਇਸ ‘ਚ ਕੋਈ ਦੋ ਰਾਇ ਨਹੀਂ ਹੈ ਕਿ ਅਮਿਤਾਭ ਫਿਲਮ ਇੰਡਸਟਰੀ ਦੇ ਸਭ ਤੋਂ ਵੱਡੇ ਕਲਾਕਾਰ ਹਨ। ਬੱਚਨ ਬਾਲੀਵੁੱਡ ਵਿਚ 5 ਦਹਾਕਿਆਂ ਤੋਂ ਸਰਗਰਮ ਹਨ। ਇਸ ਦੌਰਾਨ ਉਨ੍ਹਾਂ ਨੇ ਲਗਾਤਾਰ ਕੰਮ ਕੀਤਾ ਹੈ ਅਤੇ ਆਪਣੇ ਅਭਿਨੈ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ ਹੈ। ਫਿਲਮ ਜਗਤ ‘ਚ ਦਿੱਤੇ ਗਏ ਆਪਣੇ ਯੋਗਦਾਨ ਲਈ ਅਮਿਤਾਭ ਬੱਚਨ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਨਵਾਜਿਆ ਗਿਆ ਹੈ।