February 5, 2025
#ਪੰਜਾਬ

ਗੋਇੰਦਵਾਲ ਪੁਲਿਸ ਵੱਲੋਂ ਅਸਲੇ ਸਮੇਤ ਇੱਕ ਨੌਜਵਾਨ ਕਾਬੂ-2 ਫ਼ਰਾਰ

ਸ੍ਰੀ ਗੋਇੰਦਵਾਲ ਸਾਹਿਬ – ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਥਰੂਵ ਦਹੀਆ ਵੱਲੋਂ ਭੈੜੇ ਅਨਸਰਾਂ ਖਿਲਾਫ਼ ਵਿੰਢੀ ਮੁਹਿੰਮ ਤਹਿਤ ਸਬ ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਦੇ ਡੀਐੱਸਪੀ ਅਰਵਿੰਦਰਪਾਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕਾਰਵਾਈ ਕਰਦਿਆਂ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਐਸਐਚਓ ਕੇਵਲ ਸਿੰਘ ਨੇ ਇੱਕ ਨੌਜਵਾਨ ਨੂੰ ਅਸਲੇ ਸਮੇਤ ਕਾਬੂ ਕਰਨ ਚ ਸਫ਼ਲਤਾ ਪ੍ਰਾਪਤ ਕੀਤੀ ਹੈ ਇਸ ਸਬੰਧੀ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਡੀ ਐੱਸ ਪੀ ਰਵਿੰਦਰਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਐਸਐਚਓ ਕੇਵਲ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਬਾਬਾ ਜੀਵਨ ਸਿੰਘ ਚੌਕ ਗੋਇੰਦਵਾਲ ਸਾਹਿਬ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇੱਕ ਕਾਲੇ ਰੰਗ ਦਾ ਮੋਟਰਸਾਈਕਲ ਮਾਰਕਾ ਅਪਾਚੀ ਨੰਬਰ ਪੀਬੀ 46 ਪੀ 5700 ਫਤਿਆਬਾਦ ਵਾਲੀ ਸਾਈਡ ਤੋਂ ਆ ਰਿਹਾ ਸੀ ਜਿਸ ਤੇ ਤਿੰਨ ਨੌਜਵਾਨ ਸਵਾਰ ਸਨ ਜਦ ਏਐੱਸਆਈ ਹਰਭਜਨ ਸਿੰਘ ਨੇ ਇਹਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਇਨ੍ਹਾਂ ਨੌਜਵਾਨ ਨੇ ਰੁਕਣ ਦੀ ਬਜਾਏ ਮੋਟਰਸਾਈਕਲ ਭਜਾ ਲਿਆ ਜਿਸ ਤੇ ਐਸਐਚਓ ਕੇਵਲ ਸਿੰਘ ਨੇ ਪਿੱਛਾ ਕਰਕੇ ਜਰਮਨਜੀਤ ਸਿੰਘ ਜੰਮੂ ਪੁੱਤਰ ਜਰਨੈਲ ਸਿੰਘ ਵਾਸੀ ਹੰਸਾਵਾਲਾ ਨੂੰ ਕਾਬੂ ਕਰਕੇ ਉਸ ਦੀ ਪੈਂਟ ਦੀ ਸੱਜੀ ਡੱਬ ਵਿੱਚੋਂ ਦੇਸੀ ਪਿਸਟਲ 32 ਬੋਰ ਬਰਾਮਦ ਕੀਤਾ ਉਨ੍ਹਾਂ ਦੱਸਿਆ ਕਿ ਜਰਮਨਜੀਤ ਸਿੰਘ ਦੀ ਨਿਸ਼ਾਨਦੇਹੀ ਤੇ ਉਸਦੇ ਘਰੋਂ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ਜਦਕਿ ਇਸਦੇ ਪਿੱਛੇ ਬੈਠੇ ਉਂਕਾਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਅਤੇ ਬਲਜਿੰਦਰ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਭੈਲ ਢਾਏ ਵਾਲਾ ਭੱਜਣ ਵਿੱਚ ਕਾਮਯਾਬ ਹੋ ਗਏ ਹਨ ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜੋ ਜਲਦ ਪੁਲਸ ਦੀ ਗ੍ਰਿਫਤ ਵਿਚ ਹੋਣਗੇ।