Skip to content

ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

Share this story

ਨਿਹੰਗ ਸਿੰਘਾਂ ਦੇ ਕਾਫਲੇ ‘ਚ ਹਾਥੀ, ਘੋੜੇ, ਊਠ ਸ਼ਾਮਲ

ਫਤਹਿਗੜ੍ਹ ਸਾਹਿਬ – ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਜੀ ਦੇ ਲਸਾਨੀ, ਅਨੋਖੀ ਤੇ ਅਦੁਤੀ ਸ਼ਹਾਦਤ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਿਬਾਨਗੜ੍ਹ ਛਾਉਣੀ ਬੁੱਢਾ ਦਲ ਤੋਂ ਮਹੱਲਾ ਦੀ ਆਰੰਭਤਾ ਹੋਈ।ਇਸ ਤੋਂ ਪਹਿਲਾਂ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ।ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਗੁਰਬਾਣੀ ਦਾ ਮਨੋਰਥ ਕੀਰਤਨ ਕੀਤਾ। ਇਸ ਵਕਤ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਦਸਮ ਪਿਤਾ ਦੇ ਪਰਿਵਾਰ ਦੀ ਅਨੋਖੀ ਅਦੁਤੀ ਸ਼ਹਾਦਤ ਸਬੰਧੀ ਦਰਦ ਭਾਵਨਾ ਵਿੱਚ ਸੰਗਤਾਂ ਨਾਲ ਸਾਂਝ ਪਾਈ।ਉਨ੍ਹਾਂ ਕਿਹਾ ਕਿ ਫਤਹਿਗੜ੍ਹ ਸਾਹਿਬ ਦੀ ਧਰਤੀ ਤੇ ਦਸਮੇਸ਼ ਪਿਤਾ ਦੇ ਸਰਬੰਸਦਾਨ ਦੇ ਸੰਕਲਪ ਦੀ ਸੰਪੂਰਨਤਾ ਹੋਈ ਹੈ ਅਤੇ ਜਬਰ ਦੇ ਸਿਖ਼ਰ ਨੇ ਜ਼ੁਲਮੀ ਰਾਜ ਦੇ ਖਾਤਮੇ ਦਾ ਮੁਢ ਵੀ ਇਸ ਧਰਤੀ ਤੇ ਬੰਨ੍ਹਿਆ ਸੀ ।ਇਤਿਹਾਸ ਦੀ ਇਸ ਮਹਾਨ ਘਟਨਾ ਨੇ ਸਿੱਖ ਇਤਿਹਾਸ ਨੂੰ ਇਨਕਲਾਬੀ ਮੋੜ ਦੇਣ ਦੀ ਬੁਨਿਆਦ ਬੰਨੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਸ ਧਰਤੀ ਨੂੰ ਸਿਜਦਾ ਕਰਨ ਸਮੇਂ, ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ, ਹਰ ਸ਼ਰਧਾਲੂ ਦੇ ਮਨ ਚ ਸਰਬੰਸਦਾਨੀ ਦੀ ਇਸ ਮਹਾਨ ਦੇਣ ਦਾ ਦੇਣਾ ਕੌਣ ਦੇ ਸਕਦਾ ਹੈ ਸੁਵਾਲ ਸੁੱਤੇ ਸਿੱਧ ਇੱਕ ਵਾਰ ਜ਼ਰੂਰ ਉੱਠਦਾ ਹੈ, ਉਨ੍ਹਾਂ ਕਿਹਾ ਸਿੱਖੀ ਦੇ ਮਹਾਨ ਵਿਰਸੇ ਦੇ ਵਾਰਿਸ ਹੋਣ ਦਾ ਅਸੀਂ ਮਾਣ ਤਾਂ ਮਹਿਸੂਸ ਕਰਦੇ ਹਾਂ, ਪੰਰਤੂ ਉਸ ਵਿਰਸੇ ਦੀ ਸ਼ਾਨ ਨੂੰ ਬਣਾਈ ਰੱਖਣ ਲਈ ਆਪਣੇ ਯੋਗਦਾਨ ਨੂੰ ਭੁੱਲੀ ਵਿਸਰੀ ਬੈਠੇ ਹਾਂ। ਉਨ੍ਹਾਂ ਕਿਹਾ ਕਿ ਕਲਗੀਆਂ ਵਾਲੇ ਦੀ ਦੇਣ ਦਾ ਦੇਣਾ, ਸਾਡੇ ਸਾਰਿਆਂ ਦੇ ਜ਼ਿੰਮੇ ਹੈ। ਸਾਹਿਬਜ਼ਾਦਿਆਂ ਦੀ “ਮਾਸੂਮ ਸ਼ਹਾਦਤ” ਸਾਨੂੰ ਰੱਬ ਦੇ ਨੇੜੇ ਲੈ ਕੇ ਜਾਂਦੀ ਹੈ।ਬਾਬਾ ਬਲਬੀਰ ਸਿੰਘ ਨੇ ਸੇਵਕ ਸੰਘ ਦੇ ਮੁਖੀ ਭਗਵਤ ਦੇ ਬਿਆਨ ਤੇ ਸਖਤ ਪ੍ਰਤੀਕਰਮ ਦੇਂਦਿਆਂ ਕਿਹਾ ਕਿ ਭਾਰਤ ਵਿਚਲਾ ਰਹਿਣ ਵਾਲਾ ਹਰ ਨਾਗਰਿਕ ਭਾਰਤੀ ਤਾਂ ਹੋ ਸਕਦਾ ਹੈ ਪਰ ਹਿੰਦੂ ਨਹੀਂ ਹੈ। ਰਾਸ਼ਟਰੀ ਸੇਵਕ ਸੰਘ ਕੇਵਲ ਭਾਰਤ ਦਾ ਮਾਮਾ ਨਹੀਂ ਲੱਗਦਾ। ਭਾਰਤ ਵਿੱਚ ਹਰ ਨਾਗਰਿਕ ਨੂੰ ਅਜ਼ਾਦੀ ਨਾਲ ਰਹਿਣ ਦਾ ਹੱਕ ਹੈ ਤੇ ਉਹ ਕੋਈ ਵੀ ਉਸ ਤੋਂ ਹੱਕ ਖੋਹ ਨਹੀਂ ਸਕਦਾ। ਭਾਗਵਤ ਨੂੰ ਆਪਣੀ ਹਦੂਦ ਅੰਦਰ ਰਹਿਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ।ਹਰ ਸਿੱਖ ਨੂੰ ਹਰ ਸਮੇ ਚੜਦੀਕਲਾ ‘ਚ ਰਹਿੰਦਿਆ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ। ਉਪਰੰਤ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਨਿਹੰਗ ਸਿੰਘ ਦਾ ਇੱਕ ਵਿਸ਼ਾਲ ਕਾਫਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫੌਜਾਂ ਦਾ ਮਹੱਲਾ ਆਰੰਭ ਹੋ ਕੇ ਗੁਰਦੁਆਰਾ ਠੰਢਾ ਬੁਰਜ਼, ਗੁਰਦੁਆਰਾ ਫਤਹਿਗੜ੍ਹ ਸਾਹਿਬ, ਨਿਸ਼ਾਨ ਕਿਲ੍ਹਾ(ਥੇਹ) ਬਾਬਾ ਬੰਦਾ ਸਿੰਘ ਬਹਾਦਰ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਸ਼ਹੀਦ ਸਿੰਘਾਂ ਅਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕਾਲਜ ਦੇ ਖੁਲ੍ਹੇ ਮੈਦਾਨ ਵਿੱਚ ਵਾਜਿਆਂ, ਗਾਜਿਆਂ ਸਮੇਤ ਪੁੱਜਾ।ਬੈਡ ਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ।ਉਪਰੰਤ ਘੋੜ ਦੋੜਾਂ ਹੋਈਆਂ।ਨਿਹੰਗ ਸਿੰਘ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ।ਗੱਤਕੇ ਦੇ ਖੁਲੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗਤਕੇ ਦੇ ਜੋਹਰ ਵਿਖਾਏ। ਮਹੱਲੇ ਵਿੱਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ। ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਜਥੇਦਾਰ ਬਾਬਾ ਗੱਜਣ ਸਿੰਘ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਿਧੀ ਚੰਦ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ ਸਿੰਘ ਤਰਨਾ ਦਲ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਗੁਰਪ੍ਰੀਤ ਸਿੰਘ ਹਰੀਆਂ ਵੇਲਾਂ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ੰਿਸੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਇੰਦਰ ਸਿੰਘ ਘੋੜਿਆਂ ਵਾਲੇ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ ਹਜ਼ੂਰੀਆ ਸੇਵਾਦਾਰ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ, ਬਾਬਾ ਮਹਿਤਾਬ ਸਿੰਘ, ਬਾਬਾ ਰਣਯੋਧ ਸਿੰਘ, ਬਾਬਾ ਲੱਖਾ ਸਿੰਘ ਬਠਿੰਡਾ, ਬਾਬਾ ਗੁਰਦੇਵ ਸਿੰਘ ਤਰਨਾ ਦਲ, ਬਾਬਾ ਫਤਹਿ ਸਿੰਘ ਹੁਸ਼ਿਆਰਪੁਰ ਆਦਿ ਹਾਜ਼ਰ ਸਨ।

Share this story
WRITTEN BY

BREAKING