February 4, 2025
#ਦੇਸ਼ ਦੁਨੀਆਂ

ਜਾਣਕਾਰੀ ਸਾਂਝੀ ਕਰਨ ਲਈ ਪੂਤਿਨ ਵੱਲੋਂ ਟਰੰਪ ਦਾ ਧੰਨਵਾਦ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਰੂਸ ’ਚ ਅਤਿਵਾਦੀ ਹਮਲਿਆਂ ਸਬੰਧੀ ਸੂਚਨਾ ਸਾਂਝੀ ਕਰਨ ਲਈ ਧੰਨਵਾਦ ਕੀਤਾ ਹੈ। ਪੂਤਿਨ ਦਾ ਕਹਿਣਾ ਹੈ ਕਿ ਨਵੇਂ ਸਾਲ ਦੀਆਂ ਛੁੱਟੀਆਂ ਦੌਰਾਨ ਇਹ ਹਮਲੇ ਕੀਤੇ ਜਾਣ ਦਾ ਖ਼ਦਸ਼ਾ ਸੀ। ਪੂਤਿਨ ਨੇ ਕਿਹਾ ਕਿ ਵਿਸ਼ੇਸ਼ ਸੇਵਾ ਰਾਹੀਂ ਇਹ ਜਾਣਕਾਰੀ ਭੇਜੀ ਗਈ ਸੀ ਜਿਸ ਨਾਲ ਮੁਲਕ ਦਾ ਕਾਫ਼ੀ ਬਚਾਅ ਹੋਇਆ ਹੈ। ਵੇਰਵਿਆਂ ਮੁਤਾਬਕ ਜਾਣਕਾਰੀ ਮਿਲਣ ’ਤੇ ਰੂਸੀ ਸੁਰੱਖਿਆ ਬਲਾਂ ਨੇ ਦੋ ਵਿਅਕਤੀਆਂ ਨੂੰ ਸੇਂਟ ਪੀਟਰਜ਼ਬਰਗ ’ਚ ਅਤਿਵਾਦੀ ਹਮਲਿਆਂ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।