February 5, 2025
#ਪੰਜਾਬ #ਪ੍ਰਮੁੱਖ ਖ਼ਬਰਾਂ

ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਲੋਕਾਂ ਨੂੰ ਨਵੇਂ ਸਾਲ 2020 ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਸਾਲ ਉਨਾਂ ਦੇ ਪਰਿਵਾਰ ਵਿਚ ਹੋਰ ਵੱਧ ਸੁੱਖ ਤੇ ਖੁਸ਼ਹਾਲੀ ਲਿਆਏ। ਉਨ੍ਹਾਂ ਵਾਅਦਾ ਕੀਤਾ ਕਿ ਸੂਬੇ ਦੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ ਤਾਂ ਜੋ ਇਸ ਦਾ ਲਾਭ ਹਰ ਇੱਕ ਨੂੰ ਮਿਲੇ।