ਕੇਂਦਰੀ ਵਿੱਤ ਮੰਤਰੀ ਵੱਲੋਂ ਬੁਨਿਆਦੀ ਢਾਂਚਾ ਖੇਤਰ ਨੂੰ 105 ਲੱਖ ਕਰੋੜ ਰੁਪਏ ਦੀ ਰਾਹਤ ਦਾ ਐਲਾਨ
ਨਿਰਮਲਾ ਸੀਤਾਰਮਨ ਨੇ ਦਿੱਤਾ ਨਵੇਂ ਸਾਲ ਦਾ ਤੋਹਫਾ
ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁਨਿਆਦੀ ਢਾਂਚੇ ਖੇਤਰ ਵਿੱਚ 102 ਲੱਖ ਕਰੋੜ ਪ੍ਰਾਜੈਕਟ ਲਿਆਉਣ ਦਾ ਐਲਾਨ ਕੀਤਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੇ 102 ਲੱਖ ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦੀ ਪਛਾਣ ਕੀਤੀ ਹੈ।ਵਿੱਤ ਮੰਤਰੀ ਨੇ ਕਿਹਾ ਕਿ ਕੌਮੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਲਈ ਤਾਲਮੇਲ ਪ੍ਰਣਾਲੀ ਲਾਗੂ ਕੀਤੀ ਜਾਵੇਗੀ ਜਿਸ ਨਾਲ ਪਛਾਣ ਕੀਤੀ ਗਈ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਜਾਵੇਗੀ।ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ, ਰਾਜਾਂ ਨੇ ਪਿਛਲੇ ਛੇ ਸਾਲਾਂ ਦੌਰਾਨ ਬੁਨਿਆਦੀ ਪ੍ਰਾਜੈਕਟਾਂ ਉੱਤੇ 51 ਲੱਖ ਕਰੋੜ ਰੁਪਏ ਖ਼ਰਚ ਕੀਤੇ ਹਨ, ਅਗਲੇ ਪੰਜ ਸਾਲਾਂ ਵਿੱਚ 100 ਲੱਖ ਕਰੋੜ ਰੁਪਏ ਹੋਰ ਨਿਵੇਸ਼ ਕੀਤੇ ਜਾਣਗੇ।ਵਿੱਤ ਮੰਤਰੀ ਨੇ ਕਿਹਾ ਕਿ 100 ਲੱਖ ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਵਿੱਚ ਕੇਂਦਰ ਅਤੇ ਸੂਬਿਆਂ ਦੀ ਹਿੱਸੇਦਾਰੀ 39-39 ਪ੍ਰਤੀਸ਼ਤ ਹੋਵੇਗੀ ਜਦਕਿ ਬਾਕੀ 22 ਫ਼ੀਸਦੀ ਪ੍ਰਾਜੈਕਟ ਨਿੱਜੀ ਖੇਤਰ ਦੇ ਹੋਣਗੇ।ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ 5 ਸਾਲਾਂ ਵਿੱਚ 5 ਲੱਖ ਕਰੋੜ ਰੁਪਏ ਦਾ ਨਿਵੇਸ਼ ਕਰਨਾ ਹੈ। ਇਹ 2025 ਤੱਕ ਭਾਰਤ ਨੂੰ 5 ਟ੍ਰਿਲੀਅਨ ਡਾਲਰ ਦੀ ਆਰਥਿਕਤਾ ਬਣਾਉਣ ਵਿੱਚ ਸਹਾਇਤਾ ਕਰੇਗਾ।ਵਿੱਤ ਮੰਤਰੀ ਅਨੁਸਾਰ ਐਨਆਈਪੀ ਅਧੀਨ ਊਰਜਾ ਪ੍ਰਾਜੈਕਟ ਲਈ 25 ਲੱਖ ਕਰੋੜ ਰੁਪਏ, ਸੜਕ ਲਈ 20 ਲੱਖ ਕਰੋੜ ਰੁਪਏ ਅਤੇ ਰੇਲਵੇ ਪ੍ਰਾਜੈਕਟ ਲਈ 14 ਲੱਖ ਕਰੋੜ ਰੁਪਏ ਰੱਖੇ ਗਏ ਹਨ। ਇਸ ਵਿੱਚ ਨਿਜੀ ਖੇਤਰ ਦਾ ਨਿਵੇਸ਼ 22-25 ਪ੍ਰਤੀਸ਼ਤ ਹੋਵੇਗਾ। ਬਾਕੀ ਨਿਵੇਸ਼ ਐਨਆਈਪੀ ਇਨਵੈਸਟਮੈਂਟਸ, ਕੇਂਦਰੀ ਅਤੇ ਰਾਜ ਸਰਕਾਰਾਂ ਵੱਲੋਂ ਕੀਤੀਆਂ ਜਾਣਗੀਆਂ।