Skip to content

ਅਸੀਂ ਅਣਜਾਣ ਨਹੀਂ ਹਾਂ : ਕੈਪਟਨ

Share this story

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਰਲਾ ਵਿਧਾਨ ਸਭਾ ਵੱਲੋਂ ਵਿਵਾਦਗ੍ਰਸਤ ਨਾਗਿਰਕਤਾ ਸੋਧ ਐਕਟ (ਸੀ.ਏ.ਏ.) ਵਿੱਚ ਤਰਮੀਮ ਕਰਨ ਦੀ ਮੰਗ ਨੂੰ ਲੈ ਕੇ ਪਾਸ ਕੀਤੇ ਮਤੇ ਦੇ ਹੱਕ ਵਿੱਚ ਨਿੱਤਰਦਿਆਂ ਇਸ ਮਤੇ ਨੂੰ ਆਵਾਮ ਦੀ ਆਵਾਜ਼ ਕਰਾਰ ਦਿੱਤਾ ਹੈ ਅਤੇ ਕੇਂਦਰ ਸਰਕਾਰ ਨੂੰ ਇਹ ਆਵਾਜ਼ ਸੁਣਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਇਹ ਗੱਲ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਵੱਲੋਂ ਇਸ ਮੁੱਦੇ ‘ਤੇ ਦਿੱਤੇ ਬਿਆਨ ਦੇ ਸੰਦਰਭ ਵਿੱਚ ਕਹੀ। ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੂੰ ਲਿਖੇ ਖੁੱਲ੍ਹੇ ਪੱਤਰ ਵਿੱਚ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਦੇ ਉਸ ਬਿਆਨ ‘ਤੇ ਉਜ਼ਰ ਕੀਤਾ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜਿਹੜੇ ਸੂਬੇ ਸੀ.ਏ.ਏ. ਦੀ ਮੁਖਾਲਫ਼ਤ ਕਰ ਰਹੇ ਹਨ, ਉਨ੍ਹਾਂ ਸੂਬਿਆਂ ਦੇ ਸਿਆਸਤਦਾਨਾਂ ਨੂੰ ਅਜਿਹਾ ਸਟੈਂਡ ਲੈਣ ਤੋਂ ਪਹਿਲਾਂ ਢੁਕਵੀਂ ਕਾਨੂੰਨੀ ਸਲਾਹ ਲੈਣੀ ਚਾਹੀਦੀ ਹੈ।

Share this story
WRITTEN BY

BREAKING