Skip to content

ਪ੍ਰਧਾਨ ਮੰਤਰੀ ਨੇ ਕਰਨਾਟਕ ਵਾਸੀਆਂ ਨਾਲ ਵੱਡਾ ਧੋਖਾ ਕੀਤਾ: ਸਿਧਾਰਮੱਈਆ

Share this story

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿੱਧਾਰਮਈਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੇ ਆਪਣੇ ਦੋ ਰੋਜ਼ਾ ਦੌਰੇ ਦੌਰਾਨ ਕਰਨਾਟਕ ਵਾਸੀਆਂ ਨੂੰ ਹੜ੍ਹਾਂ ਕਾਰਨ ਹੋਈ ਤਬਾਹੀ ਬਦਲੇ ਕੋਈ ਵਿਤੀ ਰਾਹਤ ਨਾ ਦੇ ਕੇ ਲੋਕਾਂ ਨਾਲ ਧੋਖਾ ਕੀਤਾ ਹੈ ਜਦੋਂ ਕਿ ਸੂਬੇ ਦੇ ਲੋਕਾਂ ਨੇ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਹੱਕ ਵਿੱਚ ਫ਼ਤਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਸ ਸੀ ਕਿ ਮੋਦੀ ਰਾਹਤ ਸਬੰਧੀ ਕੋਈ ਨਾ ਕੋਈ ਐਲਾਨ ਕਰਕੇ ਜਾਣਗੇ ਪਰ ਉਨ੍ਹਾਂ ਨੇ ਹੜ੍ਹਾਂ ਕਾਰਨ ਤਬਾਹੀ ਉੱਤੇ ਇੱਕ ਵੀ ਸ਼ਬਦ ਨਾ ਬੋਲ ਕੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੋਦੀ ਨੇ ਵਾਅਦਾ ਕੀਤਾ ਸੀ ਕਿ ਜੇ ਕੇਂਦਰ ਅਤੇ ਸੂਬੇ ਵਿੱਚ ਭਾਜਪਾ ਸੱਤਾ ਵਿੱਚ ਆਈ ਤਾਂ ਕਰਨਾਟਕ ਦੀ ਕਿਸਮਤ ਦੇ ਦਰਵਾਜ਼ੇ ਖੁੱਲ੍ਹ ਜਾਣਗੇ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਰਨਾਟਕ ਵਾਸੀਆਂ ਨੇ ਭਾਜਪਾ ਦੇ 25 ਲੋਕ ਸਭਾ ਮੈਂਬਰ ਚੁਣ ਕੇ ਭੇਜੇ ਹਨ। ਪਰ ਭਾਜਪਾ ਦਾ ਮੁੱਖ ਮੰਤਰੀ ਤੇ ਇਹ ਸੰਸਦ ਮੈਂਬਰ ਤੇ ਅਸੀਂ ਸਾਰੇ ਹੜ੍ਹਪੀੜਤਾਂ ਲਈ ਸਿਰਫ ਰਾਹਤ ਵਜੋਂ 1200 ਕਰੋੜ ਲਿਆ ਸਕੇ ਹਾਂ।

Share this story
WRITTEN BY

BREAKING