Skip to content

ਟਰੱਕ ਯੂਨੀਅਨ ਲਹਿਰਾ ਦੇ ਨਵੇਂ ਬਣੇ ਪ੍ਰਧਾਨ ਸ. ਕਿਰਪਾਲ ਸਿੰਘ ਨਾਥਾ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਤੋਂ ਲਿਆ ਆਸ਼ੀਰਵਾਦ

Share this story

ਲਹਿਰਾਗਾਗਾ – ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਸ. ਰਾਹੁਲਇੰਦਰ ਸਿੰਘ ਸਿੱਧੂ ਸਾਬਕਾ ਪ੍ਰਧਾਨ ਲੋਕ ਸਭਾ ਹਲਕਾ ਸੰਗਰੂਰ ਦੇ ਕਰੀਬੀ ਸੀਨੀਅਰ ਕਾਂਗਰਸੀ ਆਗੂ ਕੌਂਸਲਰ ਕਿਰਪਾਲ ਸਿੰਘ ਨਾਥਾ ਨੇ “ ਦੀ ਜਨਤਾ ਟਰੱਕ ਉਪਰੇਟਰ ਯੂਨੀਅਨ ਲਹਿਰਾਗਾਗਾ“ ਦੀ ਪ੍ਰਧਾਨਗੀ ਦੀ ਕਮਾਨ ਸੰਭਾਲਣ ਤੋਂ ਬਾਅਦ ਹਲਕੇ ਦੇ ਸੀਨੀਅਰ ਆਗੂਆਂ ਨੂੰ ਨਾਲ ਲੈ ਕੇ ਬੀਬੀ ਭੱਠਲ ਦੀ ਚੰਡੀਗੜ੍ਹ ਰਿਹਾਇਸ਼ ਤੇ ਪਹੁੰਚ ਕੇ ਬੀਬੀ ਭੱਠਲ ਨੂੰ ਗੁਲਦਸਤਾ ਭੇਂਟ ਕਰਕੇ ਅਹਿਮ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਕਰਦਿਆਂ ਆਸ਼ੀਰਵਾਦ ਲਿਆ । ਇਸ ਮੌਕੇ ਕਿਰਪਾਲ ਸਿੰਘ ਨਾਥਾ ਦੁਆਰਾ ਬੀਬੀ ਭੱਠਲ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ ਸਨਮੀਕ ਸਿੰਘ ਹੈਨਰੀ ਸਿੱਧੂ ਅਤੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ ਠੇਕੇਦਾਰ ਦੇ ਸਹਿਯੋਗ ਨਾਲ ਟਰੱਕ ਉਪਰੇਟਰਾਂ ਦਾ ਦੋ ਗਰੁੱਪ ਬਣਾ ਕੇ ਪਿਛਲੇ ਲੱਗਭੱਗ 4 ਮਹੀਨਿਆਂ ਤੋਂ ਚੱਲਿਆ ਆ ਰਿਹਾ ਰੇੜਕਾ ਖਤਮ ਕਰਵਾ ਕੇ ਏਕਤਾ ਬਣਾਉਦਿਆਂ 6 ਜਨਵਰੀ ਨੂੰ ਅਹੁਦਾ ਸੰਭਾਲਦਿਆਂ ਹੀ ਇੱਕ ਜਗ੍ਹਾ ਪੁਕਾਰ ਕਰਵਾਉਣ ਵਿੱਚ ਕਾਮਯਾਬ ਹੋਏ ਹਾਂ । ਇਸ ਮੌਕੇ ਬੀਬੀ ਭੱਠਲ ਨੇ ਟਰੱਕ ਉਪਰੇਟਰਾਂ ਦੀ ਗੁਟਬੰਦੀ ਨੂੰ ਖਤਮ ਕਰਵਾਉਣ ਲਈ ਨਵੇਂ ਬਣੇ ਪ੍ਰਧਾਨ ਕਿਰਪਾਲ ਸਿੰਘ ਨਾਥਾ ਅਤੇ ਹੋਰਨਾਂ ਪਾਰਟੀ ਆਗੂਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਅਮਨ ਸਾਂਤੀ ਬਣਾ ਕੇ ਰੱਖਣਾ ਮੇਰੀ ਹਮੇਸ਼ਾ ਤਰਜੀਹ ਰਹੀ ਹੈ । ਉਨ੍ਹਾਂ ਕਿਹਾ ਕਿ ਟਰੱਕ ਉਪਰੇਟਰਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਤੁਹਾਡੇ ਹਰ ਕੰਮ ਨੂੰ ਪਹਿਲ ਦੇ ਅਧਾਰ ਤੇ ਕਰਵਾਇਆ ਜਾਵੇਗਾ । ਇਸ ਮੌਕੇ ਬੀਬੀ ਭੱਠਲ ਦੇ ਓ ਐਸ ਡੀ ਰਵਿੰਦਰ ਸਿੰਘ ਟੁਰਨਾ, ਰਾਜੇਸ਼ ਕੁਮਾਰ ਭੋਲਾ ਸੀਨੀਅਰ ਕਾਂਗਰਸੀ ਆਗੂ, ਸੋਮ ਨਾਥ ਸਿੰਗਲਾ, ਦਰਬਾਰਾ ਸਿੰਘ ਹੈਪੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਬਲਾਕ ਸੰਮਤੀ ਦੇ ਵਾਇਸ ਚੇਅਰਮੈਨ ਰਵਿੰਦਰ ਕੁਮਾਰ ਰਿੰਕੂ ਗੁਰਨੇ, ਸਰਪੰਚ ਜਸਵਿੰਦਰ ਸਿੰਘ ਰਿੰਪੀ ਲਹਿਲ, ਹਰਮੇਸ਼ ਸ਼ਰਮਾ, ਸੁਰਿੰਦਰ ਕੁਮਾਰ,ਚਰਨਜੀਤ ਸ਼ਰਮਾ,ਰਾਮ ਖੋਖਰ, ਬਿੱਟੂ ਲਹਿਰਾ ਆਦਿ ਹਾਜਰ ਸਨ।

Share this story
WRITTEN BY

BREAKING