Skip to content

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤੇਜ਼ਾਬ ਪੀੜਤ ਮਹਿਲਾਵਾਂ ਲਈ ‘ਛਪਾਕ’ ਫ਼ਿਲਮ ਦੀ ਵਿਸ਼ੇਸ਼ ਸਕਰੀਨਿੰਗ

Share this story

ਮੈਂ ਤੇਜ਼ਾਬ ਪੀੜਤ ਮਹਿਲਾਵਾਂ ਦੇ ਹੌਸਲੇ ਨੂੰ ਸਲਾਮ ਕਰਦੀ ਹਾਂ : ਅਰੁਨਾ ਚੌਧਰੀ

ਚੰਡੀਗੜ੍ਹ – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਢਿੱਲੋਂ ਪਲਾਜ਼ਾ ਜ਼ੀਰਕਪੁਰ ਦੇ ਸਹਿਯੋਗ ਨਾਲ ਆਈਨੌਕਸ ਪਲਾਜ਼ਾ, ਜ਼ੀਰਕਪੁਰ ਵਿਖੇ ਤੇਜ਼ਾਬ ਹਮਲੇ ਦੀਆਂ ਪੀੜਤ ਮਹਿਲਾਵਾਂ ਲਈ ‘ਛਪਾਕ’ ਫਿਲਮ ਦੀ ਵਿਸ਼ੇਸ਼ ਸਕਰੀਨਿੰਗ ਕਰਵਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਇਸ ਸਕਰੀਨਿੰਗ ਮੌਕੇ ਪੰਜਾਬ ਦੀਆਂ 15 ਤੇਜ਼ਾਬ ਪੀੜਤ ਮਹਿਲਾਵਾਂ ਸ਼ਾਮਲ ਹੋਈਆਂ। ਇਸ ਮੌਕੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱÎਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਉਹ ਤੇਜ਼ਾਬ ਪੀੜਤ ਮਹਿਲਾਵਾਂ ਵੱਲੋਂ ਭਾਰੀ ਔਕੜਾਂ ਦਾ ਸਾਹਮਣਾ ਕਰਦਿਆਂ ਉਨ੍ਹਾਂ ਵੱਲੋਂ ਵਿਖਾਈ ਬਹਾਦਰੀ ਅਤੇ ਹੌਸਲੇ ਨੂੰ ਸਲਾਮ ਕਰਦੇ ਹਨ। ਸ਼੍ਰੀਮਤੀ ਚੌਧਰੀ ਨੇ ਅੱਗੇ ਦੱਸਿਆ ਕਿ ਗ੍ਰਹਿ ਵਿਭਾਗ ਦੀ ਮੌਜੂਦਾ ਨੀਤੀ ਮੁਤਾਬਕ ਪ੍ਰਤੀ ਪੀੜਤ 3 ਲੱਖ ਰੁਪਏ ਦੇਣ ਦੀ ਵਿਵਸਥਾ ਹੈ ਅਤੇ ਹੁਣ ਤੱਕ ਗ੍ਰਹਿ ਵਿਭਾਗ ਵੱਲੋਂ 40 ਪੀੜਤਾਂ ਨੂੰ 83 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਤੇਜ਼ਾਬ ਰੱਖਣ ਅਤੇ ਇਸਦੀ ਵਿਕਰੀ ਨੂੰ ਨਿਯਮਤ ਕਰਨ ਲਈ ਪੰਜਾਬ ਪੋਜੈਸ਼ਨ ਅਤੇ ਸੇਲ ਰੂਲ, 2014 ਨੋਟੀਫਾਈ ਕੀਤਾ ਗਿਆ ਹੈ।

Share this story
WRITTEN BY

BREAKING