Skip to content

ਵਿਜੀਲੈਂਸ ਵਲੋਂ 10,000 ਦੀ ਰਿਸ਼ਵਤ ਲੈਂਦਾ ਚੌਂਕੀ ਇੰਚਾਰਜ ਸਮੇਤ ਪ੍ਰਾਇਵੇਟ ਵਿਅਕਤੀ ਕਾਬੂ

Share this story

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਭੂਚੋ ਪੁਲਿਸ ਚੌਂਕੀ ਜਿਲਾ ਬਠਿੰਡਾ ਦਾ ਇੰਚਾਰਜ ਹਰਗੋਬਿੰਦ ਸਿੰਘ ਅਤੇ ਇਕ ਪ੍ਰਾਇਵੇਟ ਵਿਅਕਤੀ ਰਾਮਜੀ ਲਾਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸਬ ਇੰਸਪੈਕਟਰ ਅਤੇ ਉਸ ਦੇ ਵਿਚੌਲੇ ਵਜੋ ਕੰਮ ਕਰਦਾ ਪ੍ਰਾਇਵੇਟ ਵਿਅਕਤੀ ਨੂੰ ਸ਼ਿਕਾਇਤਕਰਤਾ ਜਗਜੀਤ ਸਿੰਘ ਵਾਸੀ ਤੁੰਗਵਾਲੀ, ਜਿਲਾ ਬਠਿੰਡਾ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਵਲੋਂ ਉਸ ਦੇ ਜਬਤ ਕੀਤੇ ਮੋਟਰਸਾਈਕਲ ਨੂੰ ਰਲੀਜ ਕਰਨ ਅਤੇ ਅਦਾਲਤ ਵਿਚ ਸਪੁਰਦਾਰੀ ਸਬੰਧੀ ਰਿਪੋਰਟ ਪੇਸ਼ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10,000 ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਅਤੇ ਉਸ ਦੇ ਵਿਚੌਲੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਹਾਂ ਖਿਲਾਫ਼ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Share this story
WRITTEN BY

BREAKING