Skip to content

ਪੰਜਾਬ ਦੀ ਬਾਸਕਟਬਾਲ ਟੀਮ ਲਈ ਚੋਣ ਟਰਾਇਲ ਭਲਕੇ

Share this story

ਚੁਣੀ ਗਈ ਟੀਮ ਆਲ ਇੰਡੀਆ ਸਿਵਲ ਸਰਵਿਸਿਜ਼ ਬਾਸਕਟਬਾਲ ਟੂਰਨਾਮੈਂਟ ‘ਚ ਲੈ ਸਕੇਗੀ ਹਿੱਸਾ

ਚੰਡੀਗੜ੍ਹ – ਆਲ ਇੰਡੀਆ ਸਿਵਲ ਸਰਵਿਸਿਜ਼ ਬਾਸਕਟਬਾਲ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਪੰਜਾਬ ਦੀ ਬਾਸਕਟਬਾਲ ਟੀਮ ਦੀ ਚੋਣ ਵਾਸਤੇ ਸਿਲੈਕਸ਼ਨ ਟਰਾਇਲ 15 ਜਨਵਰੀ ਨੂੰ ਕਰਵਾਏ ਜਾ ਰਹੇ ਹਨ। ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੇ ਪੋਪਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ 28 ਜਨਵਰੀ 2020 ਤੋਂ 30 ਜਨਵਰੀ 2020 ਤੱਕ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਆਲ ਇੰਡੀਆ ਸਿਵਲ ਸਰਵਿਸਿਜ਼ ਬਾਸਕਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਭਾਗ ਲੈਣ ਵਾਸਤੇ ਪੰਜਾਬ ਦੀ ਟੀਮ ਦੀ ਚੋਣ ਕਰਨ ਲਈ ਸਿਲੈਕਸ਼ਨ ਟਰਾਇਲ 15 ਜਨਵਰੀ ਨੂੰ ਸਵੇਰੇ 9 ਵਜੇ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਣਗੇ।ਸ਼੍ਰੀ ਪੋਪਲੀ ਨੇ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਦੇ ਚਾਹਵਾਨ ਖਿਡਾਰੀ (ਰੈਗੂਲਰ ਸਰਕਾਰੀ ਮੁਲਾਜ਼ਮ) ਆਪੋ-ਆਪਣੇ ਵਿਭਾਗਾਂ ਤੋਂ ਐਨ. ਓ. ਸੀ. (ਇਤਰਾਜ਼ਹੀਣਤਾ) ਪ੍ਰਾਪਤ ਕਰ ਕੇ ਟਰਾਇਲਾਂ ਵਿੱਚ ਭਾਗ ਲੈਣ।

Share this story
WRITTEN BY

BREAKING