Skip to content

ਪੰਜਾਬ ਸਰਕਾਰ ਤੋਂ ਪਹਿਲਾਂ ਮੁਹੰਮਦ ਮੁਸਤਫਾ ਨੇ ਹਾਈ ਕੋਰਟ ‘ਚ ਲਾਈ ਅਰਜ਼ੀ

Share this story

ਕੈਟ ਵੱਲੋਂ ਡੀ.ਜੀ.ਪੀ. ਦੀ ਨਿਯੁਕਤੀ ਰੱਦ ਕਰਨ ਦਾ ਮਾਮਲਾ

ਚੰਡੀਗੜ੍ਹ – ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਯੁਕਤੀ ‘ਤੇ ਕੈਟ ਦਾ ਫੈਸਲਾ ਆਉਣ ਤੋਂ ਬਾਅਦ ਮੁਹੰਮਦ ਮੁਸਤਫਾ ਵੱਲੋਂ ਹਾਈਕੋਰਟ ‘ਚ ਕੈਵੀਏਟ ਪਾਈ ਗਈ। ਡੀ.ਜੀ.ਪੀ. ਮੁਸਤਫਾ ਵੱਲੋਂ ਹਾਈ ਕੋਰਟ ਨੂੰ ਅਰਜ਼ੀ ਰਾਹੀਂ ਗੁਜਾਰਿਸ਼ ਕੀਤੀ ਕਿ ਜੇਕਰ ਸਰਕਾਰ ਵੱਲੋਂ ਕੈਟ ਦੇ ਫ਼ੈਸਲੇ ਖਿਲਾਫ਼ ਕੋਈ ਵੀ ਪਟੀਸ਼ਨ ਪਾਈ ਜਾਂਦੀ ਹੈ ਤਾਂ ਉਸ ਦੀ ਜਾਣਕਾਰੀ ਮੁਸਤਫਾ ਨੂੰ ਜ਼ਰੂਰ ਦਿੱਤੀ ਜਾਵੇ। ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਦਿਨਰ ਗੁਪਤਾ ਖਿਲਾਫ਼ ਆਏ ਕੈਟ ਦੇ ਫੈਸਲੇ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦੇਣ ਦਾ ਫ਼ੈਸਲਾ ਕੀਤਾ ਹੈ ਅਤੇ ਇਸ ਲਈ ਪਟੀਸ਼ਨ ਵੀ ਤਿਆਰ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਗ੍ਰਹਿ ਵਿਭਾਗ ਨੂੰ ਇਸ ਫੈਸਲੇ ਖਿਲਾਫ਼ ਹਾਈ ਕੋਰਟ ‘ਚ ਚੁਣੌਤੀ ਦੇਣ ਲਈ ਕਿਹਾ ਹੈ। ਕੈਟ ਨੇ ਸ਼ੁੱਕਰਵਾਰ ਨੂੰ ਦਿਨਕਰ ਗੁਪਤਾ ਦੀ ਡੀ.ਜੀ.ਪੀ. ਦੇ ਅਹੁਦੇ ਲਈ ਨਿਯੁਕਤੀ ਨੂੰ ਰੱਦ ਕਰ ਦਿੱਤਾ। ਕੈਟ ਨੇ ਚਾਰ ਹਫ਼ਤਿਆਂ ਦੇ ਅੰਦਰ ਡੀ.ਜੀ.ਪੀ. ਦੇ ਅਹੁਦੇ ਲਈ ਸੀਨੀਅਰ ਅਧਿਕਾਰੀਆਂ ਦੇ ਪੈਨਲ ਦੀ ਨਿਯੁਕਤੀ ਕਰਨ ਲਈ ਕਿਹਾ ਹੈ। ਹਾਲਾਂਕਿ ਨਵੇਂ ਪੁਲਿਸ ਮੁਖੀ ਦੀ ਨਿਯੁਕਤੀ ਦੀ ਦੌੜ ‘ਚ ਦਿਨਕਰ ਗੁਪਤਾ ਦੇ ਇੱਕ ਵਾਰ ਫੇਰ ਅੱਗੇ ਰਹਿਣ ਦੀ ਪੂਰੀ ਸੰਭਾਵਨਾ ਹੈ।

Share this story
WRITTEN BY

BREAKING