ਨਿਰਭਯਾ ਕਾਂਡ : ਦੋਸ਼ੀ ਪਵਨ ਗੁਪਤਾ ਦੀ ਪਟੀਸ਼ਨ ਰੱਦ, ਨਹੀਂ ਰੁਕੇਗੀ ਫਾਂਸੀ
ਨਵੀਂ ਦਿੱਲੀ – ਨਿਰਭਯਾ ਗੈਂਗਰੇਪ ਅਤੇ ਕਤਲ ਮਾਮਲੇ ‘ਚ ਮੌਤ ਦੀ ਸਜ਼ਾ ਪਾਉਣ ਵਾਲੇ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਪਵਨ ਵੱਲੋਂ ਦਾਇਰ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਨੂੰ ਰੱਦ ਕਰਦਿਆਂ ਕਿਹਾ ਕਿ ਇਸ ਮਾਮਲੇ ‘ਚ ਕੋਈ ਨਵਾਂ ਸਬੂਤ ਨਹੀਂ ਪੇਸ਼ ਕੀਤਾ ਗਿਆ ਹੈ। ਪਵਨ ਦਾ ਕਹਿਣਾ ਹੈ ਕਿ ਅਪਰਾਧ ਸਮੇਂ ਉਹ ਨਾਬਾਲਗ ਸੀ ਅਤੇ ਦਿੱਲੀ ਹਾਈ ਕੋਰਟ ਦੇ ਇਸ ਤੱਥ ਨੂੰ ਨਜ਼ਰਅੰਦਾਜ਼ ਕੀਤਾ ਹੈ। ਪਵਨ ਗੁਪਤਾ ਨੇ ਪਟੀਸ਼ਨ ‘ਚ ਦਾਅਵਾ ਕੀਤਾ ਸੀ ਕਿ 16 ਦਸੰਬਰ 2012 ਨੂੰ ਉਹ ਨਾਬਾਲਗ ਸੀ। ਇਸ ਲਈ ਉਸ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ। ਪਵਨ ਦਾ ਕਹਿਣਾ ਹੈ ਕਿ ਦਿੱਲੀ ਹਾਈ ਕੋਰਟ ਨੇ ਇਸ ਤੱਥ ਨੂੰ ਨਜ਼ਰਅੰਦਾਜ਼ ਕੀਤਾ ਹੈ। ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਪਵਨ ਨੂੰ ਨਾਬਾਲਗ ਦੱਸਣ ਵਾਲੀ ਪਟੀਸ਼ਨ ਰੱਦ ਕਰਦਿਆਂ ਪਵਨ ਦੇ ਵਕੀਲ ਏ.ਪੀ. ਸਿੰਘ ‘ਤੇ 25,000 ਰੁਪਏ ਦਾ ਜੁਰਮਾਨਾ ਲਗਾਇਆ ਸੀ। ਦੱਸ ਦੇਈਏ ਕਿ ਜੇ ਦੋਸ਼ੀ ਪਵਨ ਦੀ ਪਟੀਸ਼ਨ ਸੁਪਰੀਮ ਕੋਰਟ ਤੋਂ ਵੀ ਖਾਰਜ ਕਰ ਦਿੱਤੀ ਜਾਂਦੀ ਹੈ ਤਾਂ ਉਸ ਕੋਲ ਕਿਊਰੇਟਿਵ ਪਟੀਸ਼ਨ ਅਤੇ ਰਾਸ਼ਟਰਪਤੀ ਕੋਲ ਰਹਿਮ ਪਟੀਸ਼ਨ ਭੇਜਣ ਦੀ ਆਪਸ਼ਨ ਮੌਜੂਦ ਹੈ। ਜ਼ਿਕਰਯੋਗ ਹੈ ਕਿ ਨਿਰਭਯਾ ਕੇਸ ਦੇ ਇੱਕ ਹੋਰ ਦੋਸ਼ੀ ਮੁਕੇਸ਼ ਸਿੰਘ ਦੀ ਰਹਿਮ ਅਪੀਲ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਪਹਿਲਾਂ ਹੀ ਰੱਦ ਕਰ ਚੁੱਕੇ ਹਨ। ਦਰਅਸਲ, ਕਿਊਰੇਟਿਵ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਮੁਕੇਸ਼ ਨੇ ਰਹਿਮ ਲਈ ਰਾਸ਼ਟਰਪਤੀ ਕੋਲ ਪਹੁੰਚ ਕੀਤੀ ਸੀ। ਹੁਣ ਉਸ ਕੋਲ ਕੋਈ ਰਸਤਾਨ ਨਹੀਂ ਬਚਿਆ ਹੈ। ਚਾਰ ਦੋਸ਼ੀਆਂ ਵਿਨੈ ਸ਼ਰਮਾ (26), ਮੁਕੇਸ਼ ਸਿੰਘ (32), ਅਕਸ਼ੈ ਕੁਮਾਰ ਸਿੰਘ (31) ਅਤੇ ਪਵਨ ਗੁਪਤਾ (25) ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਤਿਹਾੜ ਜੇਲ ‘ਚ ਫਾਂਸੀ ਦਿੱਤੀ ਜਾਣੀ ਹੈ।






