Skip to content

ਨਾਬਾਰਡ ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਨੂੰ 140 ਕਰੋੜ ਰੁਪਏ ਦੇਣ ਦੀ ਪ੍ਰਵਾਨਗੀ

Share this story

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਨਾਬਾਰਡ ਦੇ ਚੇਅਰਮੈਨ ਬਨਵਾਲਾ ਨਾਲ ਮੁਲਾਕਾਤ

ਮੁੰਬਈ – ਖੇਤੀਬਾੜੀ ਤੇ ਪੇਂਡੂ ਵਿਕਾਸ ਲਈ ਕੌਮੀ ਬੈਂਕ (ਨਾਬਾਰਡ) ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ (ਐਸ.ਏ.ਡੀ.ਬੀ.) ਨੂੰ ਹੋਰ ਮਜ਼ਬੂਤ ਕਰਨ ਲਈ ਘੱਟ ਵਿਆਜ਼ ਦਰਾਂ ‘ਤੇ 140 ਕਰੋੜ ਰੁਪਏ ਦਾ ਕਰਜ਼ਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ। ਇਹ ਫੈਸਲਾ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੰਜਾਬ ਦੇ ਵਫਦ ਵੱਲੋਂ ਅੱਜ ਮੁੰਬਈ ਵਿਖੇ ਨਾਬਾਰਡ ਦੇ ਚੇਅਰਮੈਨ ਹਰਸ਼ ਕੁਮਾਰ ਬਨਵਾਲਾ ਨਾਲ ਕੀਤੀ ਗਈ ਮੁਲਾਕਾਤ ਦੌਰਾਨ ਹੋਇਆ। ਮੀਟਿੰਗ ਦੇ ਵੇਰਵੇ ਜਾਰੀ ਕਰਦਿਆਂ ਸ. ਰੰਧਾਵਾ ਨੇ ਦੱਸਿਆ ਕਿ ਵਫਦ ਵੱਲੋਂ ਚੇਅਰਮੈਨ ਸਾਹਮਣੇ ਕੇਸ ਰੱਖਿਆ ਗਿਆ ਕਿ ਖੇਤੀਬਾੜੀ ਦੀ ਰੀੜ੍ਹ ਦੀ ਹੱਡੀ ਐਸ.ਏ.ਡੀ.ਬੀ. ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਜਿਸ ਲਈ ਆਰਥਿਕ ਮੱਦਦ ਮੁਹੱਈਆ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੀ ਇਸ ਮੰਗ ‘ਤੇ ਚੇਅਰਮੈਨ ਵੱਲੋਂ ਸਸਤੀਆਂ ਦਰਾਂ ‘ਤੇ 140 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ। ਮੀਟਿੰਗ ਵਿੱਚ ਸ਼ੂਗਰਫੈਡ ਦੇ ਚੇਅਰਮੈਨ ਸ. ਅਮਰੀਕ ਸਿੰਘ ਆਲੀਵਾਲ, ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ, ਸ਼ੂਗਰਫੈਡ ਦੇ ਐਮ.ਡੀ. ਸ੍ਰੀ ਪੁਨੀਤ ਗੋਇਲ ਵੀ ਹਾਜ਼ਰ ਸਨ।

Share this story
WRITTEN BY

BREAKING