Skip to content

ਵਿਜੀਲੈਂਸ ਵਲੋਂ ਰਿਸ਼ਵਤ ਦੇ ਤਿੰਨ ਵੱਖ-ਵੱਖ ਕੇਸਾਂ ਵਿਚ ਨਗਰ ਨਿਗਮ ਦਾ ਕਰਮਚਾਰੀ, ਇਕ ਪਟਵਾਰੀ ਅਤੇ ਇਕ ਵਿਚੌਲਾ ਰਿਸ਼ਵਤ ਲੈਂਦਾ ਕਾਬੂ

Share this story

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਰਿਸ਼ਵਤ ਦੇ ਤਿੰਨ ਵੱਖ-ਵੱਖ ਕੇਸਾਂ ਵਿਚ ਨਗਰ ਨਿਗਮ ਦਾ ਕਰਮਚਾਰੀ, ਇਕ ਪਟਵਾਰੀ ਅਤੇ ਇਕ ਏ.ਐਸ.ਆਈ ਦੇ ਵਿਚੌਲੇ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਨਗਰ ਨਿਗਮ ਬਠਿੰਡਾ ਵਿਖੇ ਤਾਇਨਾਤ ਕਲਰਕ ਅਸ਼ੋਕ ਕੁਮਾਰ ਨੂੰ ਸ਼ਿਕਾਇਤਕਰਤਾ ਸੁਖਦੇਵ ਸਿੰਘ, ਵਾਸੀ ਬਠਿੰਡਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ 8000 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਦਬੋਚ ਲਿਆ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਦੋਸ਼ੀ ਕਲਰਕ ਵਲੋਂ ਉਸ ਦੇ ਖਰੀਦ ਕੀਤੇ ਘਰ ਲਈ ਸੀਵਰੇਜ ਕੂਨੈਕਸ਼ਨ ਦੀ ਐਨ.ਓ.ਸੀ ਜਾਰੀ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਸੀ ਪਰ ਸੌਦਾ 8000 ਰੁਪਏ ਦੇਣਾ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 8 ਹਜਾਰ ਰੁਪਏ ਦੀ ਰਕਮ ਰਿਸ਼ਵਤ ਵਜੋਂ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ ਗਿਆ।ਇਕ ਹੋਰ ਰਿਸ਼ਵਤ ਦੇ ਕੇਸ ਵਿਚ ਅੱਜ ਮਾਲ ਹਲਕਾ ਧੂੰਦਾ, ਜਿਲਾ ਤਰਨ ਤਾਰਨ ਵਿਖੇ ਤਾਇਨਾਤ ਪਟਵਾਰੀ ਮਨਮੋਹਨ ਸਿੰਘ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਦਿਲਬਾਗ ਸਿੰਘ ਵਾਸੀ ਪਿੰਡ ਧੂੰਦਾ, ਜਿਲਾ ਤਰਨਤਾਰਨ ਦੀ ਸ਼ਿਕਾਇਤ ‘ਤੇ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 2500 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਇਕ ਹੋਰ ਰਿਵਸ਼ਤ ਦੇ ਕੇਸ ਵਿਚ ਵਿਜੀਲੈਂਸ ਵਲੋਂ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਤਾਇਨਾਤ ਏ.ਐਸ.ਆਈ ਕਰਨੈਲ ਸਿੰਘ ਦੇ ਵਿਚੌਲੇ ਲਖਵੀਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਚੌਲੇ ਲਖਵੀਰ ਸਿੰਘ ਨੂੰ ਮੋਗਾ ਵਾਸੀ ਕਿਸ਼ਨ ਸਿੰਘ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਏ.ਐਸ.ਆਈ ਕਰਨੈਲ ਸਿੰਘ ਦੇ ਵਿਚੌਲੇ ਲਖਵੀਰ ਸਿੰਘ ਵਲੋ ਇਕ ਝਗੜੇ ਸਬੰਧੀ ਪੁਲਿਸ ਸ਼ਿਕਾਇਤ ਵਿਚ ਸਮਝੌਤਾ ਕਰਵਾਉਣ ਬਦਲੇ 40,000 ਰੁਪਏ ਦੀ ਮੰਗ ਕੀਤੀ ਗਈ ਅਤੇ ਸੌਦਾ 20,000 ਵਿਚ ਤੈਅ ਹੋਇਆ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਵਿਚੌਲੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਇਸ ਕੇਸ ਵਿਚ ਸ਼ਾਮਲ ਏ.ਐਸ.ਆਈ ਵਿਰੁੱਧ ਵੀ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਿਆ ਬਠਿੰਡਾ, ਅੰਮ੍ਰਿਤਸਰ ਅਤੇ ਫਿਰੋਜਪੁਰ ਵਿਖੇ ਮੁੱਕਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Share this story
WRITTEN BY

BREAKING