May 7, 2026
#ਪੰਜਾਬ #ਭਾਰਤੀ ਡਾਇਸਪੋਰਾ

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। 1994 ’ਚ ਭਰਤੀ ਹੋਏ ਸ. ਸੈਂਪਲਾ ਨੇ ਆਪਣੇ ਸੇਵਾ-ਕਾਲ ਦੌਰਾਨ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾਈ। ਉਨ੍ਹਾਂ ਦੇ ਸੇਵਾ ਮੁਕਤ ਹੋਣ ਸਮੇਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਵੱਡੀ ਗਿਣਤੀ ਵਿਚ ਪ੍ਰਮੁਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸ. ਅਵਤਾਰ ਸਿੰਘ ਸੈਂਪਲਾ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਨਵੇਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਤਜ਼ਰਬੇ ਤੋਂ ਸੇਧ ਲੈਣ ਲਈ ਪ੍ਰੇਰਿਆ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਅੰਦਰ ਸੇਵਾ ਦਾ ਸੁਭਾਗ ਪ੍ਰਾਪਤ ਹੋਣਾ ਗੁਰੂ ਕਿਰਪਾ ਸਦਕਾ ਹੀ ਸੰਭਵ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ. ਅਵਤਾਰ ਸਿੰਘ ਸੈਂਪਲਾ ਨੇ ਆਪਣੀ ਸੇਵਾ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਨਿਭਾਈ ਹੈ। ਇਨ੍ਹਾਂ ਨੇ ਸਕੱਤਰ ਅਤੇ ਨਿੱਜੀ ਸਕੱਤਰ ਹੁੰਦਿਆਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਰਵਾਇਤਾਂ ਅਤੇ ਪ੍ਰੰਪਰਾਵਾਂ ’ਤੇ ਪਹਿਰਾ ਦਿੱਤਾ ਹੈ। ਉਨ੍ਹਾਂ ਸ. ਸੈਂਪਲਾ ਦੀ ਕਾਰਜਸ਼ੈਲੀ ਨੂੰ ਸਲਾਹੁੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਮਾਮਲਿਆਂ ਵਿਚ ਇਨ੍ਹਾਂ ਦੀਆਂ ਸੇਵਾਵਾਂ ਅਤੇ ਸਲਾਹ ਹਮੇਸ਼ਾ ਲਈ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸਾਬਕਾ ਸਕੱਤਰ ਸ. ਦਲਮੇਘ ਸਿੰਘ ਖੱਟੜਾ ਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਸੰਬੋਧਨ ਕੀਤਾ ਅਤੇ ਸ. ਸੈਂਪਲਾ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਇਸ ਦੌਰਾਨ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੂੰ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ, ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਚਾਂਦੀ ਦੀ ਤਸਤਰੀ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਗੁਰਨਾਮ ਸਿੰਘ ਜੱਸਲ, ਸ. ਹਰਬੰਸ ਸਿੰਘ ਮੰਝਪੁਰ, ਸਕੱਤਰ ਸ. ਮਨਜੀਤ ਸਿੰਘ ਬਾਠ, ਸਾਬਕਾ ਸਕੱਤਰ ਸ. ਸਤਬੀਰ ਸਿੰਘ ਧਾਮੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਰਣਜੀਤ ਸਿੰਘ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ. ਸਕੱਤਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਨਿਸ਼ਾਨ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਲਖਬੀਰ ਸਿੰਘ ਚੰਡੀਗੜ੍ਹ, ਸ. ਹਰਜਿੰਦਰ ਸਿੰਘ ਕੈਰੋਂਵਾਲ ਤੇ ਸ. ਸਤਿੰਦਰ ਸਿੰਘ, ਸ. ਮੁਖਤਾਰ ਸਿੰਘ ਮੈਨੇਜਰ, ਸ. ਪ੍ਰੀਤਪਾਲ ਸਿੰਘ ਐਲ.ਏ., ਡਾ. ਪ੍ਰਭਜੀਤ ਸਿੰਘ ਸਹਾਇਕ ਡਾਇਰੈਕਟਰ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ. ਏ., ਸਾਬਕਾ ਮੀਤ ਸਕੱਤਰ ਸ. ਹਰਿੰਦਰਪਾਲ ਸਿੰਘ ਤੇ ਸ. ਭੁਪਿੰਦਰਪਾਲ ਸਿੰਘ ਅਤੇ ਸ. ਅਵਤਾਰ ਸਿੰਘ ਸੈਂਪਲਾ ਦੇ ਬੇਟੇ ਸ. ਰਵਿੰਦਰ ਸਿੰਘ ਸੈਂਪਲਾ ਅਤੇ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ।