Skip to content

ਰਾਣਾ ਕੇ.ਪੀ ਸਿੰਘ ਵਲੋਂ ਭਾਰਤ ਤੇ ਕਨੇਡਾ ਦੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ

Share this story

ਬਰੈਂਪਟਨ ਦੇ ਐਮ.ਐਲ.ਏ ਅਮਰਜੋਤ ਸੰਧੂ ਵਲੋਂ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ
ਚੰਡੀਗੜ – ਬਰੈਂਪਟਨ ਪੱਛਮੀ ਦੇ ਐਮ.ਐਲ.ਏ (ਐਮ.ਪੀ.ਪੀ) ਅਮਰਜੋਤ ਸੰਧੂ ਨੇ ਮੰਗਲਵਾਰ ਨੂੰ ਇੱਥੇ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਪ੍ਰਵਾਸੀ ਭਾਰਤੀਆਂ ਦੇ ਵੱਖ ਵੱਖ ਮੁੱਦਿਆਂ ਤੋਂ ਜਾਣੂ ਕਰਵਾਇਆ। ਜ਼ਿਕਰਯੋਗ ਹੈ ਕਿ ਸ੍ਰੀ ਸੰਧੂ ਅਜਿਹਾ ਪਹਿਲਾ ਕੈਨੇਡੀਅਨ ਅੰਤਰਰਾਸ਼ਟਰੀ ਵਿਦਿਆਰਥੀ ਹੈ ਜੋ ਓਂਟਾਰੀਓ ਦੀ ਲੈਜਿਸਲੇਟਿਵ ਅਸੈਂਬਲੀ ਵਿੱਚ ਚੁਣਿਆ ਗਿਆ ਹੈ।ਕਨੇਡੀਅਨ ਵਿਧਾਇਕ ਦਾ ਸਵਾਗਤ ਕਰਦਿਆਂ ਸਪੀਕਰ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਵਿਚਕਾਰ ਲਮੇਂ ਸਮੇਂ ਤੋਂ ਲੋਕਤਾਂਤ੍ਰਿਕ ਅਤੇ ਬਹੁਲਵਾਦ ਦੀਆਂ ਸਾਂਝੀਆਂ ਪਰੰਪਰਾਵਾਂ ਉੱਤੇ ਅਧਾਰਤ ਬੜੀ ਗੂੜੀ ਸਾਂਝ ਰਹੀ ਹੈ। ਉਨਾਂ ਅੱਗੇ ਕਿਹਾ ਕਿ ਕੈਨੇਡਾ ਪੰਜਾਬੀਆਂ ਲਈ ਦੂਜੇ ਘਰ ਵਰਗਾ ਹੈ ਅਤੇ ਵਿਦੇਸ਼ਾਂ ਵਿੱਚ ਪੰਜਾਬੀਆਂ ਨੂੰ ਅੱਗੇ ਵੱਖ ਵੱਖ ਖੇਤਰਾਂ ‘ਚ ਵੱਧਦੇ ਵੇਖ ਕੇ ਬਹੁਤ ਖ਼ੁਸ਼ੀ ਮਿਲਦੀ ਹੈ। ਸ੍ਰੀ ਅਮਰਜੋਤ ਸੰਧੂ ਕੈਨੇਡੀਅਨ ਰਾਜਨੀਤੀ ਵਿਚ ਪੰਜਾਬੀਆਂ ਦੀ ਮਜ਼ਬੂਤ ਹਾਜ਼ਰੀ ਦੀ ਜੀਵਤ ਉਦਾਹਰਣ ਹਨ ।ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਨੂੰ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੀ ਹਿੱਤਾਂ ਦੇ ਵਧੇਰੇ ਮੌਕੇ ਤਲਾਸ਼ਣ ਦੀ ਲੋੜ ਹੈ। ਸ੍ਰੀ ਸੰਧੂ ਨੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ ‘ਤੇ ਵੀ ਤਸੱਲੀ ਪ੍ਰਗਟਾਈ । ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਵਿਧਾਇਕ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ।ਸ੍ਰੀ ਸੰਧੂ ਨਾਲ ਬਾਬਾ ਬਕਾਲਾ ਦੇ ਵਿਧਾਇਕ ਸ੍ਰੀ ਸੰਤੋਖ ਸਿੰਘ ਭਲਾਈਪੁਰ ਵੀ ਮੌਜੂਦ ਸਨ। ਉਨਾਂ ਨੇ ਪੰਜਾਬ ਵਿਧਾਨ ਸਭਾ ਦੇ ਅਸੈਂਬਲੀ ਹਾਲ ਦਾ ਦੌਰਾ ਵੀ ਕੀਤਾ ਅਤੇ ਪੰਜਾਬ ਵਿਧਾਨ ਸਭਾ ਸਕੱਤਰ ਸ਼੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਵਿਧਾਨ ਸਭਾ ਦੇ ਇਤਿਹਾਸ ਅਤੇ ਮੌਜੂਦਾ ਬਣਤਰ ਬਾਰੇ ਜਾਣਕਾਰੀ ਦਿੱਤੀ।

Share this story
WRITTEN BY

BREAKING