May 5, 2026
#ਪ੍ਰਮੁੱਖ ਖ਼ਬਰਾਂ #ਭਾਰਤ

ਦਿੱਲੀ ਚੋਣਾਂ- ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ

ਨਵੀਂ ਦਿੱਲੀ – ਦਿੱਲੀ ਵਿਧਾਨ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਨੇ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਇਸ ਮੌਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਹੀ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੈਨੀਫੈਸਟੋ ਜਾਰੀ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਦੁਬਾਰਾ ਸੱਤਾ ‘ਚ ਆਉਂਦੀ ਹੈ ਤਾਂ 24 ਘੰਟੇ 200 ਯੂਨਿਟ ਤੱਕ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਾਫ਼ ਪਾਣੀ ਸਬੰਧੀ ਮੈਨੀਫੈਸਟੋ ‘ਚ ਯਮੁਨਾ ਨੂੰ ਸਾਫ਼ ਕਰਨ ਦੀ ਗਾਰੰਟੀ ਦਿੱਤੀ ਗਈ ਹੈ। ਸਰਕਾਰ ਹਰ ਘਰ ‘ਚ ਸਿੱਧੇ ਰਾਸ਼ਨਕਾਰਡ ਪਹੁੰਚਾਏਗੀ।