May 3, 2026
#ਪੰਜਾਬ

ਬਠਿੰਡਾ ਸ਼ਹਿਰ ਦੀ ਨੁਹਾਰ ਬਦਲਣ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਮਨਪ੍ਰੀਤ ਸਿੰਘ ਬਾਦਲ

ਬਠਿੰਡਾ – ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਲੱਖਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਏ ਕੰਮਾਂ ਦਾ ਜਾਇਜ਼ਾ ਲਿਆ ਤੇ ਹੋਰ ਨਵੇਂ ਕੰਮ ਵੀ ਆਰੰਭੇ। ਇਸ ਦੌਰਾਨ ਉਨ੍ਹਾਂ ਫ਼ਿਰ ਦੁਹਰਾਇਆ ਕਿ ਬਠਿੰਡਾ ਸ਼ਹਿਰ ਦੀ ਨੁਹਾਰ ਨੂੰ ਬਦਲਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਸ਼ਹਿਰ ਦੇ ਵਿਕਾਸ ਦੇ ਕੰਮਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ ‘ਤੇ ਨਿਪਟਾਰਾ ਵੀ ਕੀਤਾ ਗਿਆ। ਸ. ਬਾਦਲ ਨੇ ਸ਼ਹਿਰ ਅੰਦਰ ਟ੍ਰੈਫ਼ਿਕ ਦੀ ਸੁਚਾਰੂ ਢੰਗ ਨਾਲ ਚੱਲ ਰਹੀ ਵਿਵਸਥਾ ਤੇ ਤਸੱਲੀ ਪ੍ਰਗਟ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜ਼ਿਆਦਾਤਰ ਮੁਹੱਲਿਆਂ ‘ਚ ਇੰਟਰਲਾਕਿੰਗ ਟਾਇਲਾਂ ਦਾ ਕੰਮ ਜਾਂ ਤਾਂ ਮੁਕੰਮਲ ਹੋ ਚੁੱਕਾ ਹੈ ਜਾਂ ਫ਼ਿਰ ਮੁਕੰਮਲ ਹੋਣ ਦੀ ਕਾਗਾਰ ‘ਤੇ ਹੈ। ਇਸ ਮੌਕੇ ਸ਼ਹਿਰੀ ਪ੍ਰਧਾਨ ਸ਼੍ਰੀ ਅਰੁਣ ਵਧਾਵਨ, ਇੰਮਪਰੁਵਮੈਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਸ. ਜਗਰੂਪ ਸਿੰਘ ਗਿੱਲ, ਸ਼੍ਰੀ ਅਸ਼ੋਕ ਪ੍ਰਧਾਨ, ਸ਼੍ਰੀ ਪਵਨ ਮਾਨੀ, ਸ਼੍ਰੀ ਰਾਜਨ ਗਰਗ, ਰਾਜ ਨੰਬਰਦਾਰ, ਸ਼੍ਰੀ ਟਹਿਲ ਸਿੰਘ ਸੰਧੂ, ਸ਼੍ਰੀ ਬਲਵਿੰਦਰ ਠੇਕੇਦਾਰ, ਮਾਸਟਰ ਹਰਮੰਦਰ ਸਿੰਘ, ਸ਼੍ਰੀ ਹਰਵਿੰਦਰ ਲੱਡੂ, ਸ਼੍ਰੀ ਬੇਅੰਤ ਸਿੰਘ, ਸ਼੍ਰੀ ਸਾਜਨ ਸ਼ਰਮਾ, ਵਿਪਨ ਮਿੱਤੂ, ਸ਼੍ਰੀ ਗੁਰਇਕਬਾਲ ਚਹਿਲ, ਸ. ਸੁਖਦੇਵ ਸੁੱਖਾ, ਸ਼੍ਰੀਮਤੀ ਜਸਬੀਰ ਕੌਰ, ਸ਼ੰਤੋਸ਼ ਮਹੰਤ, ਸ਼੍ਰੀ ਹਰਪਾਲ ਬਾਜਵਾ, ਸ਼੍ਰੀ ਦਰਸ਼ਨ ਬਿੱਲੂ, ਸ਼੍ਰੀ ਜੁਗਰਾਜ ਸਿੰਘ, ਸ਼੍ਰੀ ਰਾਜਾ ਸਿੰਘ, ਸ਼੍ਰੀ ਰਜਿੰਦਰ ਸਿੰਘ ਸਿੱਧੂ, ਸ਼੍ਰੀ ਬਲਜੀਤ ਰਾਜੂ ਸਰਾਂ, ਸ਼੍ਰੀ ਪ੍ਰਦੀਪ ਗੋਲਾ ਅਤੇ ਸ਼ਾਮ ਲਾਲ ਜੈਨ ਆਦਿ ਮੌਜੂਦ ਸਨ।