May 3, 2026
#ਭਾਰਤੀ ਡਾਇਸਪੋਰਾ

ਜੈਪੁਰ ਤੋਂ ਮੋਟਰ-ਸਾਈਕਲਾਂ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਸਿੱਖ ਨੌਜਵਾਨਾਂ ਨੂੰ ਜੱਥੇ:ਰਘਬੀਰ ਸਿੰਘ ਨੇ ਕੀਤਾ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ – ਜੈਪੁਰ ਤੋਂ ਮੋਟਰ ਸਾਈਕਲਾਂ ਤੇ ਸਿੱਖ ਨੋਜਵਾਨਾਂ ਦਾ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ। ਜਥੇ ਨਾਲ ਪਹੁੰਚੇ ਸ੍ਰ. ਨਵਨੀਤ ਸਿੰਘ, ਸ੍ਰ. ਸੁਖਵੰਤ ਸਿੰਘ ਅਤੇ ਸ੍ਰ. ਰੁਦਰ ਸਿੰਘ ਖਾਲਸਾ ਨੇ ਦੱਸਿਆ ਕਿ ਸਾਡੇ ਇਸ ਜਥੇ ਨੇ ਜੈਪੁਰ ਤੋਂ ਅਰਦਾਸ ਕਰਕੇ ਆਪਣੀ ਯਾਤਰਾ ਆਰੰਭ ਕੀਤੀ ਜਿਸ ਵਿੱਚ ਲੱਗਭੱਗ 5000 ਕਿਲੋਮੀਟਰ ਸਫਰ ਤਹਿ ਕੀਤਾ ਜਾਵੇਗਾ, ਜਿਸ ਵਿੱਚ ਪੰਜ ਤਖ਼ਤ ਸਾਹਿਬਾਨ ਅਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸਾਡਾ ਮੁੱਖ ਉਦੇਸ਼ ਨੌਜਵਾਨ ਪੀੜੀ ਨੂੰ ਭੈੜੀਆਂ ਅਲਾਮਤਾਂ ਨਸ਼ਿਆਂ ਤੋਂ ਦੂਰ ਰਹਿਣ, ਬਾਣੀ-ਬਾਣੇ ਦੇ ਧਾਰਨੀ ਹੋਣਾ ਅਤੇ ਸਿੱਖੀ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਹੁੰਦੇ ਹੋਏ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇ, ਇਸ ਤੋਂ ਅੱਗੇ ਅਸੀਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜੂਰ ਸਾਹਿਬ ਵਿਖੇ ਪਹੁੰਚਾਂਗੇ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।