May 5, 2026
#ਭਾਰਤ

ਚੋਣ ਕਮਿਸ਼ਨ ਵੱਲੋਂ ਵੋਟਿੰਗ ਪ੍ਰਤੀਸ਼ਤ ਦਾ ਅੰਕੜਾ ਜਾਰੀ ਨਾ ਕੀਤੇ ਜਾਣਾ ਹੈਰਾਨੀਜਨਕ : ਕੇਜਰੀਵਾਲ

ਚੋਣ ਕਮਿਸ਼ਨ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਅੰਤਿਮ ਵੋਟਿੰਗ ਫੀਸਦੀ ਦੇ ਐਲਾਨ ‘ਚ ਕੀਤੀ ਗਈ ਦੇਰੀ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੂਰੀ ਤਰ੍ਹਾਂ ਹੈਰਾਨੀਜਨਕ ਕਰਾਰ ਦਿੰਦੇ ਹੋਏ ਸਵਾਲ ਕੀਤਾ ਹੈ ਕਿ ਵੋਟਿੰਗ ਖਤਮ ਹੋਣ ਦੇ ਕਈ ਘੰਟਿਆਂ ਬਾਅਦ ਵੀ ਕਮਿਸ਼ਨ ਅੰਕੜੇ ਜਾਰੀ ਕਿਉਂ ਨਹੀਂ ਕਰ ਰਿਹਾ? ਕੇਜਰੀਵਾਲ ਨੇ ਆਪਣੇ ਟਵੀਟ ‘ਚ ਇਸ ਨੂੰ ਪੂਰੀ ਤਰ੍ਹਾਂ ਹੈਰਾਨੀਜਨਕ ਕਰਾਰ ਦਿੰਦੇ ਹੋਏ ਕਿਹਾ ਕਿ ਚੋਣ ਕਮਿਸ਼ਨ ਅਜਿਹਾ ਕਿਉਂ ਕਰ ਰਿਹਾ ਹੈ। ਵੋਟਿੰਗ ਖਤਮ ਹੋਣ ਦੇ ਕਈ ਘੰਟਿਆਂ ਬਾਅਦ ਵੀ ਉਹ ਵੋਟਿੰਗ ਪ੍ਰਤੀਸ਼ਤ ਦੇ ਅੰਕੜੇ ਕਿਉਂ ਜਾਰੀ ਨਹੀਂ ਕਰ ਰਹੇ? ਕਮਿਸ਼ਨ ਨੇ ਸ਼ਨੀਵਾਰ ਰਾਤ ਨੂੰ ਅੰਤਿਮ ਵੋਟਿੰਗ ਪ੍ਰਤੀਸ਼ਤ 61.46 ਫੀਸਦੀ ਦੱਸੀ ਸੀ। ਆਪ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਅਖਬਾਰੀ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਸ਼ ਦੇ ਇਤਿਹਾਸ ‘ਚ ਸ਼ਾਇਦ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਚੋਣ ਕਮਿਸ਼ਨ ਵੋਟਿੰਗ ਪ੍ਰਤੀਸ਼ਤ ਦਾ ਅੰਕੜਾ ਜਾਰੀ ਕਰਨ ਲਈ ਤਿਆਰ ਨਹੀਂ ਹੈ।