May 5, 2026
#ਮਨੋਰੰਜਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬੀ ਫਿਲਮ ‘ਸ਼ੂਟਰ’ ਉਤੇ ਹਿੰਸਾ, ਅਪਰਾਧ ਤੇ ਗੈਂਗ ਸੱਭਿਆਚਾਰ ਨੂੰ ਹੁਲਾਰਾ ਦੇਣ ਕਾਰਨ ਪਾਬੰਦੀ ਦੇ ਆਦੇਸ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਫਿਲਮ ‘ਸ਼ੂਟਰ’ ਉਤੇ ਪਾਬੰਦੀ ਦੇ ਆਦੇਸ ਕੀਤੇ ਹਨ ਜਿਹੜੀ ਬਦਨਾਮ ਗੈਂਗਸਟਰ ਸੁੱਖਾ ਕਾਹਲਵਾ ਦੀ ਜੰਿਦਗੀ ਉਤੇ ਬਣੀ ਹੈ ਅਤੇ ਘਿਨਾਉਣੇ ਅਪਰਾਧ, ਹਿੰਸਾ, ਫਿਰੌਤੀ, ਖਤਰਿਆਂ ਆਦਿ ਨੂੰ ਹੁਲਾਰਾ ਦਿੰਦੀ ਹੈ।ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਵੀ ਨਿਰਦੇਸ ਦਿੱਤੇ ਹਨ ਕਿ ਉਹ ਇਹ ਵੀ ਵੇਖਣ ਕਿ ਫਿਲਮ ਦੇ ਨਿਰਮਾਤਾ ਕੇ.ਵੀ. ਢਿੱਲੋਂ ਵਿਰੁੱਧ ਕੀ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ ਜਿਸ ਨੇ 2019 ਵਿੱਚ ਇਹ ਕਿਹਾ ਸੀ ਕਿ ਉਹ ‘ਸੁੱਖਾ ਕਾਹਲਵਾ’ ਟਾਈਟਲ ਹੇਠ ਫਿਲਮ ਬਣਾਏਗਾ।ਡੀਜੀਪੀ ਨੂੰ ਇਹ ਵੀ ਕਿਹਾ ਹੈ ਕਿ ਉਹ ਫਿਲਮ ਵਿੱਚ ਪ੍ਰਮੋਟਰਾਂ, ਡਾਇਰੈਕਟਰ ਤੇ ਐਕਟਰਾਂ ਦੇ ਰੋਲ ਬਾਰੇ ਵੀ ਦੇਖਣ। ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕੀਤਾ ਹੈ ਕਿ ਉਨਾਂ ਦੀ ਸਰਕਾਰ ਅਜਿਹੇ ਕਿਸੀ ਫਿਲਮ, ਗਾਣੇ ਆਦਿ ਨੂੰ ਚਲਾਉਣ ਦੀ ਆਗਿਆ ਨਹੀਂ ਦੇਵੇਗੀ ਜੋ ਅਪਰਾਧ, ਹਿੰਸਾ ਅਤੇ ਗੈਂਗਸਟਰ ਜਾਂ ਸੂਬੇ ਵਿੱਚ ਅਪਰਾਧ ਨੂੰ ਹੁਲਾਰਾ ਦਿੰਦੀ ਹੋਵੇ ਜੋ ਅਕਾਲੀਆਂ ਦੇ ਸਾਸਨ ਦੌਰਾਨ ਅਕਾਲੀ ਆਗੂਆਂ ਦੀ ਸਰਪ੍ਰਸਤੀ ਹੇਠ ਵਧਿਆ ਫੁਲਿਆ।ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੂੰ ਪਿਛਲੇ ਤਿੰਨ ਸਾਲ ਵਿੱਚ ਸੂਬੇ ਦੀ ਅਮਨ, ਕਾਨੂੰਨ ਵਿਵਸਥਾ ਨੂੰ ਬਹਾਲ ਕਰਨ ਲਈ ਲੰਬਾ ਸਮਾਂ ਲੱਗਿਆ ਜਿਹੜੀ ਕਿ ਪਿਛਲੇ ਅਕਾਲੀ-ਭਾਜਪਾ ਸਰਕਾਰ ਦੌਰਾਨ ਸਭ ਤੋਂ ਹੇਠਲੇ ਪੱਧਰ ਉਤੇ ਸੀ। ਬੁਲਾਰੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਨੂੰ ਨਿਰਦੇਸ ਦਿੱਤੇ ਹਨ ਕਿ ਿਹ ਯਕੀਨੀ ਬਣਿਆ ਜਾਵੇ ਕਿ ਪੰਜਾਬ ਵਿੱਚ ਸਾਂਤੀ ਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਿਜਾਜਤ ਨਾ ਦਿੱਤੀ ਜਾਵੇ।ਡੀਜੀਪੀ ਨੇ ਖੁਲਾਸਾ ਕੀਤਾ ਕਿ ਪੰਜਾਬ ਵਿੱਚ ਵਿਵਾਦਤ ਫਿਲਮ ਉਤੇ ਪਾਬੰਦੀ ਦਾ ਮਾਮਲਾ ਸੁੱਕਰਵਾਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਵਿੱਚ ਵਿਚਾਰਿਆ ਗਿਆ ਸੀ ਜਿਸ ਵਿੱਚ ਏਡੀਜੀਪੀ ਟੈਲੀਜੈਂਸ ਵਰਿੰਦਰ ਕੁਮਾਰ ਵੀ ਹਾਜਰ ਸਨ ਅਤੇ ਇਹ ਫੈਸਲਾ ਕੀਤਾ ਗਿਆ ਕਿ ਫਿਲਮ ਉਤੇ ਪਾਬੰਦੀ ਲਗਾਈ ਜਾਵੇ ਜਿਸ ਦਾ ਟਰੇਲਰ 18 ਜਨਵਰੀ ਨੂੰ ਰਿਲੀਜ ਹਿਆ ਹੈ। ਮੀਟਿੰਗ ਵਿੱਚ ਇਹ ਸੁਝਾਅ ਦਿੱਤਾ ਗਿਆ ਕਿ ਇਹ ਫਿਲਮ ਬਹੁਤ ਹੀ ਹਿੰਸਕ ਹੈ।ਏਡੀਜੀਪੀ ਨੇ ਅੱਗੇ ਕਿਹਾ ਕਿ ਇਹ ਦੇਖਦਿਆਂ ਕਿ ਿਸ ਫਿਲਮ ਦਾ ਨੌਜਵਾਨਾਂ ਉਤੇ ਮਾੜਾ ਅਸਰ ਹੋ ਸਕਦਾ ਅਤੇ ਿਸ ਫਿਲਮ ਨਾਲ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ, ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਨਿਆਂ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ, “ਪੰਜਾਬ ਵਿੱਚ ਿਸ ਫਿਲਮ ਨੂੰ ਰਿਲੀਜ ਅਤੇ ਦਿਖਾਉਣ ਉਤੇ ਪਾਬੰਦੀ ਲਗਾ ਦਿੱਤੀ ਜਾਵੇ।“ਇਸ ਤੋਂ ਪਹਿਲਾ ਮੁਹਾਲੀ ਪੁਲਿਸ ਕੋਲ ਿਸ ਫਿਲਮ ਰਾਹੀਂ ਗੈਂਗਸਟਰ ਸੁੱਖਾ ਕਾਹਲਵਾ ਨੂੰ ਹੀਰੋ ਵਜੋਂ ਪੇਸ ਕਰਨ ਦੀ ਸਕਿਤ ਮਿਲੀ ਸੀ ਜਿਸ ਵਿੱਚ ਫਿਲਮ ਦੇ ਨਿਰਮਾਤਾ ਨੇ ਗੈਂਗਸਟਰ ਨੂੰ ਸਾਰਪ ਸ਼ੂਟਰ ਵਜੋਂ ਪੇਸ਼ ਕੀਤਾ ਹੈ ਜਿਸ ਵਿਰੁੱਧ ਕਤਲ, ਅਗਵਾ ਤੇ ਫਿਰੌਤੀ ਮਾਮਲਿਆਂ ਸਣੇ 20 ਤੋਂ ਵੱਧ ਕੇਸ ਦਰਜ ਹਨ। ਉਸ ਨੂੰ ਗੈਂਗਸਟਰ ਵਿੱਕੀ ਗੌਡਰ ਤੇ ਉਸ ਦੇ ਸਾਥੀਆਂ ਨੇ 22 ਜਨਵਰੀ 2015 ਨੂੰ ਮਾਰ ਦਿੱਤਾ ਸੀ ਜਦੋਂ ਉਸ ਨੂੰ ਜਲੰਧਰ ਵਿੱਚ ਸੁਣਵਾਈ ਲਈ ਪਟਿਆਲਾ ਜੇਲ ਤੋਂ ਲਿਆਂਦਾ ਜਾ ਰਿਹਾ ਸੀ।ਆਪਣੇ ਪੱਤਰ ਵਿੱਚ ਢਿੱਲੋਂ ਨੇ ਮੁਹਾਲੀ ਦੇ ਐਸ ਐਸ ਪੀ ਨੂੰ ਲਿਖਿਆ ਸੀ, “ਜੇ ਤੁਹਾਡਾ ਇਹ ਵਿਚਾਰ ਹੈ ਕਿ ਇਸ ਫਿਲਮ ਨਾਲ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ ਤਾਂ ਮੈਂ ਫਿਲਮ ਦੇ ਪ੍ਰਾਜੈਕਟ ਨੂੰ ਬੰਦ ਕਰ ਦਿੰਦਾ ਹਾਂ।“ ਡੀਜੀਪੀ ਅਨੁਸਾਰ ਫਿਲਮ ਦੇ ਨਿਰਮਾਤਾ ਨੇ ਫਿਲਮ ਦਾ ਪ੍ਰਾਜੈਕਟ ਰੱਦ ਕਰਨ ਦੀ ਬਜਾਏ ਇਸ ਉਤੇ ਕੰਮ ਜਾਰੀ ਰੱਖਿਆ ਅਤੇ ਹੁਣ 21 ਫਰਵਰੀ ਨੂੰ ਨਵੇਂ ਟਾਈਟਲ ਅਤੇ ਨਵੇਂ ਨਾਮ ਹੇਠ ਉਸੇ ਫਿਲਮ ਨੂੰ ਰਿਲੀਜ ਕੀਤਾ ਜਾ ਰਿਹਾ ਹੈ।ਸਰਕਾਰ ਵੱਲੋਂ ਹੁਣ ਫਿਲਮ ਉਤੇ ਪਾਬੰਦੀ ਲਾਉਣ ਦਾ ਫੈਸਲਾ ਮਾਨਸਾ ਪੁਲਿਸ ਵੱਲੋਂ ਪੰਜਾਬੀ ਗਾਇਕਾਂ ਸਿੱਧੂ ਮੂਸੇ ਵਾਲਾ ਤੇ ਮਨਕੀਰਤ ਔਲਖ ਖਿਲਾਫ ਸੋਸਲ ਮੀਡੀਆ ਉਤੇ ਹਿੰਸਾ ਤੇ ਅਪਰਾਧ ਦਾ ਪ੍ਰਚਾਰ ਕਰਦੇ ਅਪਲੋਡ ਕੀਤੇ ਵੀਡਿਓ ਕਲਿੱਪ ਬਦਲੇ ਕੇਸ ਦਰਜ ਕਰਨ ਦੇ 10 ਦਿਨਾਂ ਤੋਂ ਘੱਟ ਸਮੇਂ ਅੰਦਰ ਕੀਤਾ ਗਿਆ।ਕਾਬਲੇਗੌਰ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਿਵਲ ਰਿੱਟ ਪਟੀਸਨ 6213/2016 ਵਿੱਚ ਪੰਜਾਬ, ਹਰਿਆਣਾ ਤੇ ਯੂ ਟੀ ਚੰਡੀਗੜ ਦੇ ਡੀਜੀਪੀ ਨੂੰ ਨਿਰਦੇਸ ਦਿੱਤੇ ਸਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਅਜਿਹਾ ਗਾਣਾ ਕਿਸੇ ਲਾਈਵ ਸੋਅ ਦੌਰਾਨ ਚੱਲਣ ਨਾ ਦਿੱਤਾ ਜਾਵੇ ਜੋ ਸਰਾਬ, ਨਸੇ ਅਤੇ ਹਿੰਸਾ ਦਾ ਮਹਿਮਾ ਕਰਦਾ ਹੋਵੇ। ਅਦਾਲਤ ਨੇ ਅੱਗੇ ਹਰ ਜਿਲੇ ਦੇ ਜਿਲਾ ਮੈਜਿਸਟ੍ਰੇਟ/ਐਸ ਐਸ ਪੀ ਨੂੰ ਨਿਰਦੇਸ ਦਿੱਤੇ ਸਨ ਕਿ ਇਨਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਉਨਾਂ ਦੀ ਨਿੱਜੀ ਜੰਿਮੇਵਾਰੀ ਹੈ।