June 17, 2026

ਸਿਹਤ ਮੰਤਰੀ ਨੇ 58 ਲੈਬੋਰਟਰੀ ਟੈਕਨੀਸ਼ੀਅਨਾਂ ਨੂੰ ਨਿਯੁਕਤੀ ਪੱਤਰ ਦਿੱਤੇ

ਚੰਡੀਗੜ ਅੱਜ ਪਰਿਵਾਰ ਕਲਿਆਣ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਨਵ-ਨਯੁਕਤ 58 ਲੈਬੋਰਟਰੀ ਟੈਕਨੀਸ਼ੀਅਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।ਇਸ ਮੌਕੇ ਤੇ ਸਿਹਤ ਮੰਤਰੀ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਸਰਕਾਰੀ ਨੌਕਰੀ ਮਿਲਣ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਇਸ ਭਰਤੀ ਨਾਲ ਹਸਪਤਾਲਾਂ ਵਿਚ ਲੈਬੋਰਟਰੀਆਂ ਦੀ ਕਾਰਜਕੁਸ਼ਲਤਾ ਵਿਚ ਹੋਰ ਸੁਧਾਰ ਹੋਵੇਗਾ। ਉਨਾਂ ਦੱਸਿਆ ਕਿ ਇਹ ਮੁਲਾਜਮ ਸਰਕਾਰੀ ਹਸਪਤਾਲਾਂ, ਮੁੱਢਲਾ ਸਿਹਤ ਕੇਂਦਰ ਅਤੇ ਕਮਿਉਨਿਟੀ ਹੈਲਥ ਸੈਂਟਰਾਂ ਵਿੱਚ ਆਪਣੀਆਂ ਸੇਵਾਵਾਂ ਨਿਭਾਉਣਗੇ।ਇਸ ਮੌਕੇ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਦੇ ਸਿਆਸੀ ਸਕੱਤਰ ਸ਼੍ਰੀ ਹਰਕੇਸ਼ਚੰਦ ਸ਼ਰਮਾ ਤੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ ਵੀ ਮੌਜੂਦ ਸਨ ।