Skip to content

ਨਿਰਭਯਾ ਕੇਸ ਸੁਪਰੀਮ ਕੋਰਟ ਨੇ ਦੋਸ਼ੀ ਵਿਨੇ ਦੀ ਪਟੀਸ਼ਨ ਕੀਤੀ ਖਾਰਜ

Share this story

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਨਿਰਭਯਾ ਦੇ ਦੋਸ਼ੀ ਵਿਨੇ ਸ਼ਰਮਾ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਪਟੀਸ਼ਨ ‘ਚ ਦੋਸ਼ੀ ਵਿਨੇ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਦਯਾ ਪਟੀਸ਼ਨ ਖਾਰਜ ਹੋਣ ਵਿਰੁੱਧ ਚੁਣੌਤੀ ਦਿੱਤੀ ਸੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਈ ਸੀ। ਇਸ ਦੌਰਾਨ ਕੋਰਟ ਨੇ ਇਸ ‘ਤੇ ਆਪਣਾ ਫੈਸਲਾ ਸ਼ੁੱਕਰਵਾਰ ਦੁਪਹਿਰ 2 ਵਜੇ ਤੱਕ ਲਈ ਸੁਰੱਖਿਅਤ ਰੱਖਿਆ ਸੀ। ਇਸ ਤੋਂ ਇਲਾਵਾ ਸੁਪਰੀਮ ਨੇ ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਨੂੰ ਆਦੇਸ਼ ਦਿੱਤਾ ਸੀ ਕਿ ਉਹ ਇਸ ਕੇਸ ਨਾਲ ਜੁੜੇ ਸਾਰੇ ਦਸਤਾਵੇਜ਼ ਸੀਲਬੰਦ ਲਿਫਾਫੇ ‘ਚ ਕੋਰਟ ‘ਚ ਜਮ੍ਹਾ ਕਰਨ। ਉਸ ਨੇ ਖੁਦ ਨੂੰ ਮਾਨਸਿਕ ਤੌਰ ‘ਤੇ ਬੀਮਾਰ ਦੱਸ ਕੇ ਫਾਂਸੀ ਟਾਲਣ ਦੀ ਮੰਗ ਕੀਤੀ ਸੀ। ਸੁਪਰੀਮ ਕੋਰਟ ਨੇ ਵਿਨੇ ਨੂੰ ਮੈਂਟਲੀ ਫਿਟ ਦੱਸਿਆ ਹੈ।ਸੁਪਰੀਮ ਕੋਰਟ ‘ਚ ਦੋਸ਼ੀ ਵਿਨੇ ਦਾ ਪ੍ਰਤੀਨਿਧੀਤੱਵ ਕਰਨ ਵਾਲੇ ਵਕੀਲ ਏ.ਪੀ. ਸਿੰਘ ਨੇ ਆਪਣੇ ਮੁਵਕਿਲ ਦੀ ਦਯਾ ਪਟੀਸ਼ਨ ਨੂੰ ਖਾਰਜ ਕਰਨ ਦੇ ਰਾਸ਼ਟਰਪਤੀ ਦੇ ਫੈਸਲੇ ‘ਤੇ ਸਵਾਲ ਚੁੱਕੇ ਸਨ। ਇਸ ‘ਤੇ ਕੋਰਟ ਅਤੇ ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਨੇ ਤਿੱਖੀ ਆਲੋਚਨਾ ਕੀਤੀ, ਜੋ ਇਸ ਮਾਮਲੇ ‘ਚ ਕੇਂਦਰ ਦਾ ਪ੍ਰਤੀਨਿਧੀ ਕਰ ਰਹੇ ਸਨ। ਏ.ਪੀ. ਸਿੰਘ ਨੇ ਦੋਸ਼ੀ ਵਿਨੇ ਦੀ ਮਾਨਸਿਕ ਸਥਿਤੀ ਦੇ ਸੰਬੰਧ ‘ਚ ਵੀ ਦਲੀਲ ਦਿੱਤੀ। ਉਨ੍ਹਾਂ ਨੇ ਕਿਹਾ ਕਿ ਵਿਨੇ ਮਾਨਸਿਕ ਰੂਪ ਨਾਲ ਬੀਮਾਰ ਚੱਲ ਰਹੇ ਹਨ ਅਤੇ ਉਨ੍ਹਾਂ ਦਾ ਇਲਾਜ ਹੋ ਰਿਹਾ ਹੈ। ਸਿੰਘ ਨੇ ਸੁਪਰੀਮ ਕੋਰਟ ਦੇ ਸ਼ਤਰੂਘਨ ਚੌਹਾਨ ਦੇ 2014 ਦੇ ਫੈਸਲੇ ਦਾ ਹਵਾਲਾ ਦਿੱਤਾ, ਜਿਸ ‘ਚ ਕਿਹਾ ਗਿਆ ਸੀ ਕਿ ਮਾਨਸਿਕ ਬੀਮਾਰੀ ਨਾਲ ਪੀੜਤ ਦੋਸ਼ੀਆਂ ਦੀ ਮੌਤ ਦੀ ਸਜ਼ਾ ਨੂੰ ਬਦਲ ਦਿੱਤਾ ਜਾਣਾ ਚਾਹੀਦਾ।

Share this story
WRITTEN BY

BREAKING